ਅੰਮ੍ਰਿਤਸਰ: ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਜੇਲ੍ਹ ਭਰੋ ਅੰਦੋਲਨ ਦੀ ਵੀ ਸ਼ੁਰੂਆਤ ਕੀਤੀ, ਜਿਸ ਤਹਿਤ ਪਹਿਲੇ ਦਿਨ 51 ਕਿਸਾਨ ਆਗੂਆਂ ਨੂੰ ਰੋਸ ਪ੍ਰਦਰਸ਼ਨ ਵਿੱਚ ਅੰਮ੍ਰਿਤਸਰ ਦੇ ਡੀਸੀ ਦਫਤਰ ਲਈ ਰਵਾਨਾ ਕੀਤਾ। ਇਨ੍ਹਾਂ ਦੀ ਗ੍ਰਿਫਤਾਰੀ ਲਈ ਕਿਸਾਨ ਜਥੇਬੰਦੀਆਂ ਨੇ ਮੰਗ ਵੀ ਕੀਤੀ। ਖੇਤੀ ਆਰਡੀਨੈਂਸਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਬਜ਼ੁਰਗ ਕਿਸਾਨ ਔਰਤਾਂ ਆਦਿ ਸ਼ਾਮਿਲ ਸੀ।




ਕਿਸਾਨਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਡੀਸੀ ਦਫਤਰ ਮੂਹਰੇ ਧਰਨਾ ਪ੍ਰਦਰਸ਼ਨ ਰੋਜ਼ਾਨਾ ਜਾਰੀ ਰਹੇਗਾ ਤੇ ਹਰ ਰੋਜ਼ ਹੀ 51 ਕਿਸਾਨ ਆਗੂਆਂ ਦਾ ਜਥਾ ਰਵਾਨਾ ਕੀਤਾ ਜਾਵੇਗਾ। ਨਸਲ ਹੀ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾਵੇਗੀ। ਹਾਲਾਂਕਿ ਦੂਜੇ ਪਾਸੇ ਕਿਸਾਨ ਆਗੂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਬੈਠੇ ਰਹੇ ਅਤੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਉਥੇ ਹੀ ਰੋਕ ਲਿਆ ਜਿੱਥੇ ਉਨ੍ਹਾਂ ਨੇ ਬੈਠ ਕੇ ਆਪਣਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਕੁੰਭਕਰਨ ਹੈ ਕੈਪਟਨ ਅਮਰਿੰਦਰ, ਭਗਵੰਤ ਮਾਨ ਨੇ ਦੱਸਿਆ ਕਿਉਂ ਲਾਇਆ ਮੁੱਖ ਮੰਤਰੀ ਨੇ ਨਾਈਟ ਕਰਫਿਊ

ਇਸ ਦੌਰਾਨ ਕਿਸੇ ਵੀ ਕਿਸਾਨ ਆਗੂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਸਾਡੇ ਵੱਲੋਂ ਉੱਚ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇਗੀ। ਜਦਕਿ ਵੱਖ ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਤਾਂ ਸਾਡੇ ਘਰਾਂ ਵਿੱਚ ਛਾਪੇਮਾਰੀ ਕਰਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਦੀ ਹੈ, ਅਸੀਂ ਅੱਜ ਖੁਦ ਹੀ ਪੇਸ਼ ਹੋਣ ਲਈ ਆ ਗਏ ਹਾਂ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ