ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕੋਰੋਨਾ ਦਾ ਵਾਸਤਾ ਦੇ ਕੇ ਕਿਸਾਨਾਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ ਕੀਤੀ ਹੈ। ਇਸ ਮਗਰੋਂ ਕਿਸਾਨਾਂ ਨੇ ਖੇਤੀ ਮੰਤਰੀ ਨੂੰ ਜਵਾਬ ਦਿੱਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਜੇ ਸਰਕਾਰ ਕਰੋਨਾ ਤੇ ਲੋਕਾਂ ਦੀ ਸਿਹਤ ਪ੍ਰਤੀ ਐਨੀ ਹੀ ਫਿਕਰਮੰਦ ਹੈ ਤਾਂ ਕਰੋਨਾ ਦੌਰਾਨ ਕਾਲੇ-ਕਾਨੂੰਨ ਕਿਉਂ ਲਿਆਂਦੇ ਗਏ?


 


ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਮੌਤ ਦੇ ਵਾਰੰਟ ਮੰਨਦੇ ਹਨ ਤੇ ਇਸ ਕਾਰਨ ਮੋਰਚਿਆਂ 'ਤੇ ਡਟੇ ਹੋਏ ਹਨ। ਜੇ ਸਰਕਾਰ ਕਰੋਨਾ ਤੇ ਲੋਕਾਂ ਦੀ ਸਿਹਤ ਪ੍ਰਤੀ ਐਨੀ ਹੀ ਫਿਕਰਮੰਦ ਹੈ ਤਾਂ ਕਰੋਨਾ ਦੌਰਾਨ ਕਾਲੇ-ਕਾਨੂੰਨ ਕਿਉਂ ਲਿਆਂਦੇ ਗਏ? ਬੁਰਜਗਿੱਲ ਨੇ ਕਿਹਾ ਕਿ ਸਰਕਾਰ ਕਾਨੂੰਨ ਰੱਦ ਕਰ ਦੇਵੇ ਤੇ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾ ਦੇਵੇ ਤਾਂ ਸਾਰੇ ਕਿਸਾਨ ਉਦੋਂ ਹੀ ਘਰਾਂ ਨੂੰ ਚਲੇ ਜਾਣਗੇ।


 


ਦੱਸ ਦਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸ਼ਨੀਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਕਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਉਹ ਦਿੱਲੀ ਦੀਆਂ ਹੱਦਾਂ ’ਤੇ ਕੀਤਾ ਜਾ ਰਿਹਾ ਸੰਘਰਸ਼ ਖ਼ਤਮ ਕਰ ਦੇਣ। ਤੋਮਰ ਨੇ ਕਿਹਾ ਸੀ ਕਿ ਜਦ ਵੀ ਕਿਸਾਨ ਕੋਈ ਠੋਸ ਤਜਵੀਜ਼ ਲੈ ਕੇ ਆਉਣਗੇ, ਸਰਕਾਰ ਗੱਲਬਾਤ ਕਰੇਗੀ।


 


ਜ਼ਿਕਰਯੋਗ ਹੈ ਕਿ ਸਰਕਾਰ ਤੇ ਕਿਸਾਨਾਂ ਦਰਮਿਆਨ ਆਖ਼ਰੀ ਵਾਰ ਗੱਲਬਾਤ 22 ਜਨਵਰੀ ਨੂੰ ਹੋਈ ਸੀ। ਜਨਵਰੀ ਵਿੱਚ ਗਿਆਰ੍ਹਵੇਂ ਗੇੜ ਦੀ ਹੋਈ ਗੱਲਬਾਤ ਤੋਂ ਬਾਅਦ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਜਮੂਦ ਬਣਿਆ ਹੋਇਆ ਹੈ ਤੇ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਹੈ। 


 


 

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904