ਪੜਚੋਲ ਕਰੋ

ਹੁਣ ਕਿਸਾਨਾਂ 'ਤੇ ਅੰਬਾਨੀਆਂ ਵਰਗੇ ਕਾਰਪੋਰੇਟਾਂ ਦਾ ਖ਼ਤਰਾ, ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਖੇਤੀ ਸੈਕਟਰ ਨੂੰ ਤਬਾਹ ਕਰਨ ਤੇ ਇਸ ਨੂੰ ਅੰਬਾਨੀਆਂ ਵਰਗੇ ਕਾਰਪੋਰੇਟਸ ਘਰਾਨਿਆਂ ਨੂੰ ਹੋਰ ਡਾਢੇ ਕਰਨ ਦੇ ਗੰਭੀਰ ਦੋਸ਼ ਲਾਏ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਖੇਤੀ ਸੈਕਟਰ ਨੂੰ ਤਬਾਹ ਕਰਨ ਤੇ ਇਸ ਨੂੰ ਅੰਬਾਨੀਆਂ ਵਰਗੇ ਕਾਰਪੋਰੇਟਸ ਘਰਾਨਿਆਂ ਨੂੰ ਹੋਰ ਡਾਢੇ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਬਾਦਲ ਪਰਿਵਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਤਿੱਖੇ ਹਮਲੇ ਕੀਤੇ। ਭਗਵੰਤ ਮਾਨ ਮੰਗਲਵਾਰ ਨੂੰ ਰਾਜਧਾਨੀ 'ਚ ਮੀਡੀਆ ਦੇ ਰੂਬਰੂ ਹੋਏ ਤੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕੋਰੋਨਾ ਪ੍ਰਕੋਪ ਦੌਰਾਨ ਲਏ ਗਏ ਕਈ ਫ਼ੈਸਲਿਆਂ ਤੇ ਐਲਾਨਾਂ ਨੂੰ ਗ਼ਰੀਬਾਂ ਨਾਲ ਧੋਖਾ, ਕਿਸਾਨਾਂ-ਮਜ਼ਦੂਰਾਂ ਲਈ ਬਰਬਾਦੀ ਤੇ ਕਾਰਪੋਰੇਟਸ ਘਰਾਨਿਆਂ ਲਈ ਵਰਦਾਨ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਸੰਘੀ ਢਾਂਚੇ ਮੁਤਾਬਕ ਰਾਜਾਂ ਦੇ ਅਧਿਕਾਰਾਂ 'ਤੇ ਡਾਕੇ ਮਾਰਨ 'ਚ ਮੋਦੀ ਸਰਕਾਰ ਨੇ ਕਾਂਗਰਸ ਨੂੰ ਵੀ ਮਾਤ ਦੇ ਦਿੱਤੀ। ਇਸ ਦੌਰਾਨ ਮਾਨ ਨੇ ਬਾਦਲਾਂ ਤੋਂ ਸਵਾਲ ਕੀਤਾ ਕਿ ਜਦੋਂ ਖੁੱਲ੍ਹੀ ਮੰਡੀ ਜਾਂ ਇੱਕ ਰਾਸ਼ਟਰ ਇੱਕ ਮੰਡੀ ਦੇ ਨਾਅਰੇ ਹੇਠ ਪੰਜਾਬ ਤੇ ਹਰਿਆਣਾ ਦੇ ਮੰਡੀਕਰਨ ਢਾਂਚੇ ਨੂੰ ਖ਼ਤਮ ਕਰ ਕੇ ਪ੍ਰਾਈਵੇਟ ਘਰਾਨਿਆਂ ਨੂੰ ਪੰਜਾਬ ਦੀਆਂ ਮੰਡੀਆਂ 'ਚ ਖ਼ਤਰਨਾਕ ਐਂਟਰੀ ਦੇ ਮਨਸੂਬੇ ਬਣ ਰਹੇ ਸੀ ਤਾਂ ਹਰਸਿਮਰਤ ਬਾਦਲ ਨੇ ਵਿਰੋਧ ਕਿਉਂ ਨਹੀਂ ਕੀਤਾ? ਜਦ ਸੰਵਿਧਾਨ ਮੁਤਾਬਕ ਖੇਤੀ, ਜ਼ਮੀਨ ਅਤੇ ਅੰਦਰੂਨੀ ਮੰਡੀ ਪ੍ਰਬੰਧ ਰਾਜ ਸੂਚੀ 'ਚ ਆਉਂਦਾ ਹੈ ਤਾਂ ਬਾਦਲਾਂ ਤੇ ਕੈਪਟਨ ਨੇ ਖੇਤੀ ਉਤਪਾਦ ਮੰਡੀ ਕਮੇਟੀ ਕਾਨੂੰਨ 'ਚ ਕੇਂਦਰ ਦੇ ਤਾਨਾਸ਼ਾਹੀ ਦਖ਼ਲ ਦਾ ਵਿਰੋਧ ਕਿਉਂ ਨਾ ਕੀਤਾ? ਪਹਿਲਾਂ ਈ-ਮੰਡੀ ਤੇ ਹੁਣ ਪ੍ਰਾਈਵੇਟ ਕੰਪਨੀਆਂ ਦੀ ਪੰਜਾਬ ਦੀਆਂ ਮੰਡੀਆਂ 'ਚ ਸਿੱਧੀ ਐਂਟਰੀ ਬਾਰੇ ਹਾਮੀ ਕਿਉਂ ਭਰੀ? ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਐਗਰੀਕਲਚਰ ਕਲਸਟਰ ਪੰਜਾਬ 'ਚ ਵੀ ਸਥਾਪਿਤ ਕਰਨ ਦੀ ਤਿਆਰੀ ਕਰ ਲਈ ਹੈ। ਜੇਕਰ ਮੋਦੀ ਸਰਕਾਰ ਨੂੰ ਇਹ ਘਾਤਕ ਕਦਮ ਚੁੱਕਣ ਤੋਂ ਨਾ ਰੋਕਿਆ ਗਿਆ ਤਾਂ ਕਿਸਾਨ, ਮਜ਼ਦੂਰ, ਆੜ੍ਹਤੀਏ, ਪੱਲੇਦਾਰ, ਟਰਾਂਸਪੋਰਟਰਾਂ ਦੀ ਬਰਬਾਦੀ ਤੈਅ ਹੈ।
" 'ਹੈਰਾਨ ਨਾ ਹੋਇਓ ਕੈਪਟਨ ਅਮਰਿੰਦਰ ਸਿੰਘ ਜੀ ਦੀ ਦਾੜ੍ਹੀ ਬੰਨ੍ਹਣ ਵਾਲੀ ਜਾਲੀ ਦਾ ਰੰਗ ਕਦੇ ਵੀ ਭਗਵਾ ਹੋ ਸਕਦਾ ਹੈ, ਇਹੋ ਕਾਰਨ ਹੈ ਕਿ ਉਹ ਮੋਦੀ ਦੀ ਬੋਲੀ-ਬੋਲਦੇ ਹਨ। "
-ਭਗਵੰਤ ਮਾਨ
ਮਾਨ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਆੜ੍ਹ 'ਚ ਮੋਦੀ ਸਰਕਾਰ ਨੇ 80 ਪ੍ਰਤੀਸ਼ਤ ਫੈਸਲੇ ਆਪ ਮੁਹਾਰੇ ਹੀ ਕਰ ਲਏ ਹਨ, ਜਦੋਂਕਿ ਇਨ੍ਹਾਂ ਲਈ ਸੰਸਦ ਦੀ ਮਨਜੂਰੀ ਜ਼ਰੂਰੀ ਸੀ। ਮਾਨ ਨੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਦੌਰਾਨ ਗ਼ਰੀਬ, ਮਜ਼ਦੂਰ ਤੇ ਕਿਸਾਨਾਂ ਨੂੰ ਨਕਦ ਰੁਪਏ ਦੀ ਜ਼ਰੂਰਤ ਸੀ, ਪਰ ਨਿਰਮਲਾ ਸੀਤਾ ਰਮਨ ਦੇ ਐਲਾਨਾਂ 'ਚ ਗ਼ਰੀਬਾਂ ਲਈ ਕੁੱਝ ਨਹੀਂ ਨਿਕਲਿਆ। ਗਰੀਬਾਂ-ਮਜਦੂਰਾਂ ਲਈ ਜੇ ਕੁਝ ਨਜ਼ਰ ਆਇਆ ਹੈ ਤਾਂ ਨੰਗੇ ਪੈਰੀ-ਭੁੱਖਣ ਭਾਣੇ ਸੜਕਾਂ 'ਤੇ ਪੈਦਲ ਚੱਲਦੇ ਮਜ਼ਦੂਰਾਂ ਦੀਆਂ ਅਸਲੀ ਤਸਵੀਰਾਂ ਦੁਨੀਆ ਨੇ ਜ਼ਰੂਰ ਦੇਖੀਆਂ ਹਨ, ਜੋ 70 ਸਾਲ ਰਾਜ ਕਰਨ ਵਾਲੀਆਂ ਜਮਾਤਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget