ਪੜਚੋਲ ਕਰੋ
ਨਾਬਾਲਿਗ ਨਾਲ ਪਿਤਾ ਨੇ ਕੀਤਾ ਇੱਕ ਸਾਲ ਕੁਕਰਮ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸਮਾਜ ਚੋਂ ਰਿਸ਼ਤਿਆਂ ਦੇ ਮਾਈਨੇ ਖ਼ਤਮ ਹੁੰਦੇ ਜਾ ਰਹੇ ਹਨ। ਆਏ ਦਿਨ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇੱਕ ਖ਼ਬਰ ਫਾਜ਼ਿਲਕਾ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪਿਤਾ ਆਪਣੀ 14 ਸਾਲਾਂ ਨਾਬਲਿਗ ਧੀ ਨਾਲ ਪਿਛਲੇ ਇੱਕ ਸਾਲ ਤੋਂ ਕੁਕਰਮ ਕਰ ਰਿਹਾ ਸੀ।

ਫਾਜ਼ਿਲਕਾ: ਸਮਾਜ ਚੋਂ ਰਿਸ਼ਤਿਆਂ ਦੇ ਮਾਈਨੇ ਖ਼ਤਮ ਹੁੰਦੇ ਜਾ ਰਹੇ ਹਨ। ਆਏ ਦਿਨ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇੱਕ ਖ਼ਬਰ ਫਾਜ਼ਿਲਕਾ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪਿਤਾ ਆਪਣੀ 14 ਸਾਲਾਂ ਨਾਬਲਿਗ ਧੀ ਨਾਲ ਪਿਛਲੇ ਇੱਕ ਸਾਲ ਤੋਂ ਕੁਕਰਮ ਕਰ ਰਿਹਾ ਸੀ। ਬੱਚੀ ਦੇ ਗੁਆਂਢੀਆਂ ਨੂੰ ਜਦੋਂ ਇਸ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਇੱਕ ਸਮਾਜ ਸੇਵੀ ਸੰਸਥਾ ਨੂੰ ਇਸ ਦੀ ਜਾਣਕਾਰੀ ਦਿੱਤੀ। ਸੰਸਥਾ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦੀ ਮਾਂ ਦੀ ਪੰਜ ਸਾਲ ਪਹਿਲਾਂ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਿਤਾ ਆਪਣੇ 5 ਬੱਚਿਆਂ ਨੂੰ ਸ਼ਰਾਬ ਪੀ ਕੇ ਰੋਜ਼ ਕੁੱਟਦਾ ਸੀ ਤੇ ਬੱਚੀ ਨਾਲ ਕੁਕਰਮ ਕਰਦਾ ਰਿਹਾ। ਹੁਣ ਪੁਲਿਸ ਵਲੋਂ ਪੋਕਸੋ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ






















