ਫ਼ਿਰੋਜ਼ਪੁਰ ਡਿਪੂ ਤੇ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਯਾਨਿ ਸੋਮਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਯੂਨੀਅਨ ਮੈਂਬਰਾਂ ਨੇ ਪੰਜਾਬ ਸਰਕਾਰ `ਤੇ ਤਨਖਾਹ ਸਮੇਂ ਸਿਰ ਨਾ ਦੇਣ ਦਾ ਇਲਜ਼ਾਮ ਲਗਾਇਆ । ਇਸ ਦੇ ਨਾਲ ਹੀ ਮੰਗਾਂ ਨਾ ਮੰਨਣ ਦੀ ਸੂਰਤ ਚ 13 ਜੁਲਾਈ ਨੂੰ ਦੋ ਘੰਟੇ ਬੱਸ ਸਟੈਂਡ ਬੰਦ ਕਰਨ ਦੀ ਧਮਕੀ ਦਿਤੀ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚੇਤਾਵਨੀ ਵੀ ਦਿਤੀ ।
ਦਸ ਦਈਏ ਕਿ ਪੰਜਾਬ ਰੋਡਵੇਜ਼, ਪੱਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਪੰਜਾਬ ਰੋਡਵੇਜ਼ ਪਨਬੱਸ ਅਤੇ PRTC ਦੇ 27 ਡਿੱਪੂਆਂ ਅੱਗੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਫਿਰੋਜ਼ਪੁਰ ਡਿਪੂ ਤੇ ਵੀ ਰੋਸ਼ ਪ੍ਰਦਰਸ਼ਨ ਕੀਤਾ ਗਿਆ ।
ਫਿਰੋਜ਼ਪੁਰ ਡਿਪੂ ਦੇ ਗੇਟ ਤੇ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਡਿਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਆਗੂ ਮੁੱਖਪਾਲ ਸਿੰਘ ਨੇ ਕਿਹਾ ਕਿ, ਮੌਜੂਦਾ ਪੰਜਾਬ ਸਰਕਾਰ ਕੰਟਰੈਕਟ ਵਰਵਕਰਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ `ਚ ਅਸਮਰਥ ਲਗ ਰਹੀ ਹੈ, ਜਿਸ ਕਾਰਨ ਵਰਕਰਾਂ `ਚ ਰੋਸ ਦੇਖਣ ਨੂੰ ਮਿਲ ਰਿਹਾ ਹੈ । ਇਹ ਪ੍ਰਦਰਸ਼ਨ ਉਸੇ ਰੋਸ ਦਾ ਨਤੀਜਾ ਹੈ । ਵਰਕਰਾਂ ਨੂੰ ਅਪਣੀ ਬਹੁਤ ਹੀ ਘੱਟ ਤਨਖਾਹ ਜ਼ੋ ਸਮੇਂ ਸਿਰ ਨਹੀਂ ਆਉਂਦੀ ਤੇ ਨਿਰਭਰ ਹੋਣ ਕਰਕੇ ਸੰਘਰਸ ਕਰਨ ਤੇ ਮਜਬੂਰ ਕਰ ਰਹੀ ਹੈ । ਕੱਚੇ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ।
ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਤਨਖਾਹ ਸਮੇ ਸਿਰ ਨਹੀਂ ਪਾਉਂਦੀ ਤਾਂ ਜੱਥੇਬੰਦੀ ਨੂੰ ਤਿੱਖੇ ਸੰਘਰਸ ਉਲੀਕ ਕੇ 13 ਜੁਲਾਈ ਨੂੰ 2 ਘੰਟੇ ਬੱਸ ਸਟੈਂਡ ਵੀ ਬੰਦ ਕਰਕੇ ਤਿੱਖਾ ਸੰਘਰਸ਼ ਕਰਨਾ ਪਵੇਗਾ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ ।