ਫਿਰੋਜ਼ਪੁਰ: ਦੇਸ਼ ਨੂੰ ਅਜ਼ਾਦ ਕਰਾਉਣ ਵਾਸਤੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੇ ਆਪਣਾ ਬਲੀਦਾਨ ਦਿੱਤਾ ਅਤੇ ਉਨ੍ਹਾਂ ਦੀ ਸਮਾਧ ਫਿਰੋਜ਼ਪੁਰ ਹੁਸੈਨੀਵਾਲਾ ਬਣਾਈ ਗਈ ਸੀ। ਸ਼ਹੀਦ ਭਗਤ ਸਿੰਘ ਦੇ ਪਰਿਵਾਰ ਦੀਆਂ ਅਸਥੀਆਂ ਸਤਲੁਜ 'ਚ ਪਰਵਾਹ ਕੀਤੀਆਂ ਜਾਂਦੀਆਂ ਹਨ। ਇਸੇ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਕੋਰੋਨਾ ਨਾਲ ਉਨ੍ਹਾਂ ਦੀ ਮੌਤ ਹੋ ਗਈ।

 

ਅੱਜ ਸ਼ਹੀਦ ਭਗਤ ਸਿੰਘ ਜੀ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਪਤਨੀ ਤੇਜਿੰਦਰ ਕੌਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਹੁਸੈਨੀਵਾਲਾ ਸ਼ਹੀਦੀ ਸਮਾਧ ਵਿਖੇ ਨਮਸਤਕ ਹੋ ਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਬਾਅਦ ਵਿੱਚ ਹੁਸੈਨੀਵਾਲਾ ਸਤਲੁਜ ਦਰੀਆ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ ਭਤੀਜੇ ਅਭੈ ਸਿੰਘ ਸੰਧੂ ਜੀ ਦੀ ਅਸਥੀਆਂ ਪਰਿਵਾਰ ਵਲੋਂ ਜਲ ਪਰਵਾਹ ਕੀਤੀਆਂ ਗਈਆਂ। ਇਸ ਮੌਕੇ ਪਰਿਵਾਰ ਦੇ ਨਾਲ ਫਿਰੋਜ਼ਪੁਰ ਦੇ ਐਸਡੀਐਮ ਅਤੇ ਪ੍ਰਸ਼ਾਸਨ ਮੌਜੂਦ ਸੀ।

 

ਅਭੈ ਸਿੰਘ ਸੰਧੂ ਦੀ ਪਤਨੀ ਤੇਜਿੰਦਰ ਕੌਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੇ ਪਰਿਵਾਰ ਦੀ ਪ੍ਰਥਾ ਹੈ ਕਿ ਉਨ੍ਹਾਂ ਦੇ ਪਰਿਵਾਰ ਦੀਆਂ ਅਸਥੀਆਂ ਸਤਲੁਜ ਵਿੱਚ ਜਲ ਪ੍ਰਵਾਹ ਕੀਤੀਆਂ ਜਾਂਦੀਆਂ ਹਨ। ਇਸੇ ਤਹਿਤ ਅਭੈ ਸਿੰਘ ਸੰਧੂ ਦੀ ਅਸਥੀਆਂ ਸਤਲੁਜ ਵਿੱਚ ਜਲ ਪ੍ਰਵਾਹ ਕੀਤੀਆਂ ਗਈਆ ਹਨ। ਅਭੈ ਜੀ ਨੇ ਕਿਸਾਨਾਂ ਦੀ ਅਵਾਜ ਚੁਕੀ ਸੀ ਅਤੇ ਕਾਫੀ ਥਾਂਵਾਂ 'ਤੇ ਉਹ ਗਏ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਵਿਚਾਰਾਂ ਬਾਰੇ ਲੋਕਾਂ ਨੂੰ ਦੱਸਦੇ ਸੀ।