ਜੰਮੂ: ਜੰਮੂ ਕਸ਼ਮੀਰ ਦੇ ਸ਼੍ਰੀਨਗਰ ਦੇ ਨਵਾਕਦਲ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਹੋ ਰਹੀ ਹੈ। ਇਸ ਤੋਂ ਬਾਅਦ ਖੇਤਰ ‘ਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਮੁੱਠਭੇੜ ‘ਚ ਕਿੰਨੇ ਅੱਤਵਾਦੀ ਮਾਰੇ ਗਏ, ਇਸ ਦੀ ਜਾਣਕਾਰੀ ਫਿਲਹਾਲ ਸਾਹਮਣੇ ਨਹੀਂ ਆਈ ਹੈ।
ਹਾਲ ਹੀ ਵਿੱਚ ਇੱਕ ਮੁਕਾਬਲਾ ਹੋਇਆ ਸੀ:
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸੈਨਾ ਦਾ ਅੱਤਵਾਦੀਆਂ ਨਾਲ ਤਾਜ਼ਾ ਮੁਕਾਬਲਾ ਹੋਇਆ ਸੀ। ਜਿਸ ‘ਚ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੋਡਾ ਕਸਬੇ ਤੋਂ 26 ਕਿਲੋਮੀਟਰ ਦੀ ਦੂਰੀ ‘ਤੇ ਗੁੰਡਾਣਾ ਖੇਤਰ ਦੇ ਪੋਸਟਾ-ਪੋਤਰਾ ਪਿੰਡ‘ ਚ ਸਾਂਝੇ ਅਭਿਆਨ ਚਲਾਏ ਗਏ।
ਉਨ੍ਹਾਂ ਦੱਸਿਆ ਕਿ ਲੁਕੇ ਅੱਤਵਾਦੀਆਂ ਨੇ ਗੋਲੀਆਂ ਚਲਾਈਆਂ। ਜਿਸ ‘ਚ ਸੈਨਾ ਦਾ ਇਕ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇੱਕ ਘਰ ਵਿੱਚ ਦੋ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਆਰਮੀ ਰਾਸ਼ਟਰੀ ਰਾਈਫਲਜ਼, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਚਲਾਇਆ ਗਿਆ ਸੀ।
Amphan Cyclone: ਜਾਨਮਾਲ ਦੇ ਨੁਕਸਾਨ ਨੂੰ ਰੋਕਣ ਲਈ NDRF ਦੀਆਂ 53 ਟੀਮਾਂ ਤਾਇਨਾਤ, ਜਾਣੋਂ ਕਿਨ੍ਹਾਂ ਸੂਬਿਆਂ ‘ਤੇ ਪਵੇਗਾ ਅਸਰ
ਹਿਜ਼ਬੁਲ ਕਮਾਂਡਰ ਨੂੰ ਫੌਜ ਨੇ ਮਾਰ ਸੁੱਟਿਆ:
ਇਸ ਤੋਂ ਪਹਿਲਾਂ 15 ਜਨਵਰੀ ਨੂੰ ਹਿਜ਼ਬੁਲ ਕਮਾਂਡਰ ਹਾਰੂਨ ਅੱਬਾਸ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਇਸ ਮਹੀਨੇ ਦੀ ਸ਼ੁਰੂਆਤ ‘ਚ ਜ਼ਿਲੇ ‘ਚ ਦੋ ਹਿਜ਼ਬੁਲ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਕੋਲੋਂ ਕੁਝ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ