ਮਾਨਸਾ: ਮਾਨਸਾ ਵਿੱਚ ਲਗਾਏ ਜਾ ਰਹੇ ਆਕਸੀਜਨ ਪਲਾਂਟ ਲਈ ਚੈੱਕ ਵੰਡਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮਾਨਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ ਜਿਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੇ ਕੋਰੋਨਾ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਹੈ।

 

ਹਰਸਿਮਰਤ ਕੌਰ ਬਾਦਲ ਨੇ ਆਰੋਪ ਲਗਾਇਆ ਕਿ ਪੰਜਾਬ ਵਿੱਚ ਗੈਂਗਸਟਰ ਰਾਜ ਚੱਲ ਰਿਹਾ ਹੈ। ਜਗਰਾਓਂ ਕਾਂਡ ਦੇ ਦੋਸ਼ੀ ਦਰਸ਼ਨ ਸਿੰਘ, ਜੋ ਕਿ ਖਤਰਨਾਕ ਗੈਂਗਸਟਰ ਹੈ, ਦੀ ਇੱਕ ਤਸਵੀਰ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੇ ਨਾਲ ਵਾਇਰਲ ਹੋ ਰਹੀ ਹੈ। ਪੰਜਾਬ ਵਿੱਚ ਗੈਂਗਸਟਰ ਵਪਾਰੀਆਂ ਨੂੰ ਫੋਨ ਕਰ ਫਿਰੌਤੀ ਦੀ ਮੰਗ ਕਰਦੇ ਹਨ, ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਬੇਨਕਾਬ ਕਰਦੀ ਹੈ।

 

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਕੁਰਸੀ ਲਈ ਲੜ ਰਹੇ ਹਨ ਅਤੇ ਇਕ ਦੂਜੇ ਨੂੰ ਹਾਈ ਕਮਾਂਡ ਕੋਲ ਸ਼ਿਕਾਇਤ ਕਰਨ ਵਿਚ ਲੱਗੇ ਹੋਏ ਹਨ, ਜਦਕਿ ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚ ਕਰਨੀ ਚਾਹੀਦੀ ਸੀ, ਜਿਸ ਕਾਰਨ ਉਨ੍ਹਾਂ ਦਾ ਦੁੱਖ ਘੱਟ ਹੋਣਾ ਸੀ, ਪਰ ਕਾਂਗਰਸ ਸਰਕਾਰ ਬੁਰੀ ਤਰਾਂ ਨਾਲ ਹਰ ਮੋਰਚੇ 'ਤੇ ਫੇਲ੍ਹ ਹੋਈ ਹੈ।