ਪੜਚੋਲ ਕਰੋ

ਫਸਲਾਂ ਦੀ ਸਿੱਧੀ ਅਦਾਇਗੀ 'ਤੇ ਭਖੀ ਜੰਗ, ਹੁਣ ਅਕਾਲੀ ਦਲ ਨੇ ਕੈਪਟਨ ਨੂੰ ਘੇਰਿਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਿਣਸਾਂ ਦੇ ਪੈਸੇ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦੀ ਡੀਬੀਟੀ ਯੋਜਨਾ ਲਈ ਜ਼ਿੰਮੇਵਾਰ ਠਹਿਰਾਇਆ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਅਗਲੇ ਸਾਲ ਤੋਂ ਸਕੀਮ ਲਾਗੂ ਕਰਨ ਲਈ ਸਹਿਮਤੀ ਕਿਉਂ ਦੇ ਰਹੇ ਹਨ ਜਦਕਿ ਕਿਸਾਨ ਤਾਂ ਇਸ ਦਾ ਵਿਰੋਧ ਕਰ ਰਹੇ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਿਣਸਾਂ ਦੇ ਪੈਸੇ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦੀ ਡੀਬੀਟੀ ਯੋਜਨਾ ਲਈ ਜ਼ਿੰਮੇਵਾਰ ਠਹਿਰਾਇਆ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਅਗਲੇ ਸਾਲ ਤੋਂ ਸਕੀਮ ਲਾਗੂ ਕਰਨ ਲਈ ਸਹਿਮਤੀ ਕਿਉਂ ਦੇ ਰਹੇ ਹਨ ਜਦਕਿ ਕਿਸਾਨ ਤਾਂ ਇਸ ਦਾ ਵਿਰੋਧ ਕਰ ਰਹੇ ਹਨ। ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਵੀ ਡੀਬੀਟੀ ਸਕੀਮ ਬਾਰੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਆਖਿਆ ਤੇ ਕਿਹਾ ਕਿ ਇਸ ਮਾਮਲੇ ਵਿੱਚ ਇਕਪਾਸੜ ਫੈਸਲਾ ਸੂਬਿਆਂ ਦੇ ਹੱਕਾਂ ’ਤੇ ਸਿੱਧਾ ਡਾਕਾ ਹੋਵੇਗਾ ਤੇ ਇਸ ਨਾਲ ਦੇਸ਼ ਵਿਚ ਸੰਘੀ ਢਾਂਚਾ ਹੋਰ ਕਮਜ਼ੋਰ ਹੋ ਜਾਵੇਗਾ।

ਅਕਾਲੀ ਦਲ ਨੇ ਇਸ ਮਾਮਲੇ ’ਤੇ ਮੁੱਖ ਮੰਤਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਆਉਂਦੇ ਹਾੜ੍ਹੀ ਸੀਜ਼ਨ ਤੋਂ ਇਹ ਯੋਜਨਾ ਲਾਗੂ ਕਰਨ ਲਈ ਲਿਖਤੀ ਸਹਿਮਤੀ ਦਿੱਤੀ ਤੇ ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਹੁਣ ਜਦੋਂ ਹਾੜ੍ਹੀ ਦੀ ਫਸਲ ਅਗਲੇ ਮਹੀਨੇ ਤੋਂ ਮੰਡੀਆਂ ਵਿੱਚ ਆਉਣ ਲਈ ਤਿਆਰ ਹੈ ਤਾਂ ਉਹ ਪ੍ਰਧਾਨ ਮੰਤਰੀ ਨੂੰ ਚਿੱਠੀਆਂ ਲਿਖਣ ਦਾ ਤਮਾਸ਼ਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲਾਂ ਵਿਚ ਮੁੱਖ ਮੰਤਰੀ ਨੇ ਕਿਸਾਨਾਂ ਤੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੀਤਾ ਕੀ ਹੈ? ਉਨ੍ਹਾਂ ਪੁੱਛਿਆ ਕਿ ਹੁਣ ਤੱਕ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਿਉਂ ਨਹੀਂ ਕੀਤੀ ? ਉਨ੍ਹਾਂ ਨੇ ਇਸ ਮਾਮਲੇ ਵਿਚ ਸਰਬ ਪਾਰਟੀ ਮੀਟਿੰਗ ਕਿਉਂ ਨਹੀਂ ਸੱਦੀ? ਉਨ੍ਹਾਂ ਨੇ ਵਿਰੋਧੀ ਧਿਰ ਨੂੰ ਨਾਲ ਲੈ ਕੇ ਇੱਕ ਸਾਂਝੇ ਵਫਦ ਨਾਲ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਿਉਂ ਨਹੀਂ ਕੀਤੀ ਤਾਂ ਜੋ ਯਕੀਨੀ ਬਣਾਇਆ ਜਾਂਦਾ ਕਿ ਸਦੀਆਂ ਤੋਂ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਅਦਾਇਗੀ ਕਰਨ ਦੀ ਵਿਵਸਥਾ ਭੰਗ ਨਾ ਹੋਵੇ?

ਮਲੂਕਾ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕਾਂਗਰਸ ਸਰਕਾਰ ਨੇ ਡੇਢ ਸਾਲ ਪਹਿਲਾਂ ਜਦੋਂ ਕੇਂਦਰ ਸਰਕਾਰ ਨੇ ਇਹ ਤਜਵੀਜ਼ ਦਿੱਤੀ ਸੀ ਤਾਂ ਉਦੋਂ ਤੋਂ ਲੈ ਕੇ ਹੁਣ ਤੱਕ ਕਦੇ ਵੀ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਸਿੱਧਾ ਕਿਸਾਨਾਂ ਦੇ ਖਾਤੇ ਕਰਨ ਵਿਚ ਕਰਨ ਦੀ ਯੋਜਨਾ ਦਾ ਵਿਰੋਧ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਤਾਂ ਸਕੀਮ ਲਾਗੂ ਕਰਨ ਵਾਸਤੇ ਇਕ ਸਾਲ ਦਾ ਸਮਾਂ ਮੰਗ ਰਹੀ ਹੈ। 

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget