ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲਾਂ ਚਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਹੁਣ ਪੰਜਾਬ ’ਚ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਜਾ ਰਿਹਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਨੇ ਰੇਲਾਂ ਦਾ ਰਾਹ ਨਾ ਰੋਕਣ ਦਾ ਐਲਾਨ ਕੀਤਾ ਹੈ।
ਮੰਤਰੀ ਨੇ ਇਸ ਸਬੰਧੀ ਟਵੀਟ ਕਰਕੇ ਦੱਸਿਆ ਕਿ ਅੱਜ 23 ਨਵੰਬਰ ਤੋਂ ਰੇਲ ਗੱਡੀਆਂ ਦੀ ਆਵਾਜਾਈ ਦੁਬਾਰਾ ਸ਼ੁਰੂ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ‘ਰੇਲ ਰੋਕੋ’ ਅੰਦੋਲਨ ਵਾਪਸ ਲੈਣ ਦਾ ਲਾਭ ਯਾਤਰੀਆਂ, ਕਿਸਾਨਾਂ ਤੇ ਉਦਯੋਗਾਂ ਨੂੰ ਹੋਵੇਗਾ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਸੀ। ਉਸ ਤੋਂ ਬਾਅਦ ਹੀ ਕਿਸਾਨ ਆਪਣਾ ‘ਰੇਲ ਰੋਕੋ’ ਅੰਦੋਲਨ ਵਾਪਸ ਲੈਣ ਲਈ ਤਿਆਰ ਹੋਏ ਸਨ।
ਬੀਜੇਪੀ ਦੀ ਪੰਜਾਬ 'ਤੇ ਅੱਖ, ਨਵੀਂ ਰਣਨੀਤੀ ਤਹਿਤ ਖੇਡੀ ਜਾ ਰਹੀ ਸਿਆਸਤ, ਹਰਿਆਣਾ ਵਾਲਾ ਫਾਰਮੂਲਾ ਵਰਤਣ ਦੀ ਤਿਆਰੀ
ਕੇਂਦਰ ਵੱਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲੰਘੀ 25 ਸਤੰਬਰ ਤੋਂ ਸੰਘਰਸ਼ ਕਰ ਰਹੇ ਹਨ ਪਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਆਪਣਾ ‘ਰੇਲ ਰੋਕੋ’ ਅੰਦੋਲਨ ਵਾਪਸ ਲੈਣ ਦਾ ਐਲਾਨ ਕੀਤਾ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਆਖਰ ਮੋਦੀ ਸਰਕਾਰ ਨੇ ਭੇਜੀਆਂ ਪੰਜਾਬ ‘ਚ ਰੇਲਾਂ
ਏਬੀਪੀ ਸਾਂਝਾ
Updated at:
23 Nov 2020 12:22 PM (IST)
ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲਾਂ ਚਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਹੁਣ ਪੰਜਾਬ ’ਚ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਜਾ ਰਿਹਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਨੇ ਰੇਲਾਂ ਦਾ ਰਾਹ ਨਾ ਰੋਕਣ ਦਾ ਐਲਾਨ ਕੀਤਾ ਹੈ।
- - - - - - - - - Advertisement - - - - - - - - -