ਪੜਚੋਲ ਕਰੋ
Advertisement
ਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ
ਕਰਨਾਟਕ ਦੇ ਸ਼ਿਵਮੋਗਾ ਵਿੱਚ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸੋਨੀਆ ਗਾਂਧੀ 'ਤੇ ਇਲਜ਼ਾਮ ਹੈ ਕਿ ਉਸ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਦਾ ਗਲਤ ਪ੍ਰਚਾਰ ਕੀਤਾ ਹੈ।
ਸ਼ਿਵਮੋਗਾ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰਨਾਟਕ ਦੇ ਸ਼ਿਵਮੋਗਾ ਵਿੱਚ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸੋਨੀਆ ਗਾਂਧੀ 'ਤੇ ਇਲਜ਼ਾਮ ਹੈ ਕਿ ਉਸ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਦਾ ਗਲਤ ਪ੍ਰਚਾਰ ਕੀਤਾ ਹੈ।
11 ਮਈ ਨੂੰ ਕਾਂਗਰਸ ਦੇ ਟਵਿੱਟਰ ਹੈਂਡਲ 'ਤੇ ਪ੍ਰਧਾਨ ਮੰਤਰੀ ਕੇਅਰ ਫੰਡ ਬਾਰੇ ਬੇਬੁਨਿਆਦ ਜਾਣਕਾਰੀ ਫੈਲਾਉਣ ਦਾ ਇਲਜ਼ਾਮ ਲਾਇਆ ਗਿਆ ਹੈ। ਇਹ ਐਫਆਈਆਰ ਕਰਨਾਟਕ ਦੇ ਸ਼ਿਵਮੋਗਾ ਵਿੱਚ ਪ੍ਰਵੀਨ ਕੇਵੀ ਨਾਂ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਹੈ। ਐਫਆਈਆਰ ਵਿੱਚ ਸੋਨੀਆ ਤੇ ਹੋਰ ਕਾਂਗਰਸੀ ਨੇਤਾਵਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਚੀਨ ਦੀਆਂ ਵਧੀਆਂ ਹਰਕਤਾਂ, ਅਮਰੀਕਾ ਨੇ ਭਾਰਤ ਨੂੰ ਕੀਤਾ ਖ਼ਬਰਦਾਰ
ਸੋਨੀਆ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ‘ਚ ਕੀ ਕਿਹਾ?
ਸੋਨੀਆ ਗਾਂਧੀ ਨੇ ਕੋਰੋਨਾ ਸੰਕਟ ਨਾਲ ਨਜਿੱਠਣ ਲਈ 'ਪ੍ਰਧਾਨ ਮੰਤਰੀ ਕੇਅਰਜ਼' ਫੰਡ ਦੀ ਸਾਰੀ ਰਕਮ 'ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ' ('ਪ੍ਰਧਾਨ ਮੰਤਰੀ-ਐਨਆਰਐਫ') ਵਿੱਚ ਤਬਦੀਲ ਕਰਨ ਦਾ ਸੁਝਾਅ ਵੀ ਦਿੱਤਾ ਸੀ।
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਲਿਖਿਆ ਹੈ,
ਦੱਸ ਦਈਏ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕਿਹੜੇ ਟਵੀਟ ਬਾਰੇ ਐਫਆਈਆਰ ਦਰਜ ਕੀਤੀ ਗਈ ਹੈ।
" ਜਨਤਕ ਸੇਵਾ ਫੰਡਾਂ ਦੀ ਵੰਡ ਲਈ ਦੋ ਵੱਖਰੀਆਂ ਚੀਜ਼ਾਂ ਬਣਾਉਣਾ ਸਖਤ ਮਿਹਨਤ ਤੇ ਸਾਧਨਾਂ ਦੀ ਬਰਬਾਦੀ ਹੈ। ਪ੍ਰਧਾਨ ਮੰਤਰੀ-ਐਨਆਰਐਫ ਵਿੱਚ ਲਗਭਗ 3800 ਕਰੋੜ ਰੁਪਏ ਦੀ ਰਾਸ਼ੀ (ਵਿੱਤੀ ਸਾਲ 2019 ਦੇ ਅੰਤ ਵਿੱਚ ) ਬਿਨ੍ਹਾ ਵਰਤੋਂ ਦੇ ਪਏ ਹਨ। ਇਸ ਫੰਡ ਅਤੇ 'ਪ੍ਰਧਾਨ ਮੰਤਰੀ-ਕੇਅਰਸ' ਦੀ ਰਕਮ ਨੂੰ ਜੋੜ ਕੇ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸਮਾਜ ਦੇ ਹਾਸ਼ੀਏ 'ਤੇ ਪਏ ਲੋਕਾਂ ਨੂੰ ਤੁਰੰਤ ਭੋਜਨ ਸੁਰੱਖਿਆ ਚੱਕਰ ਮੁਹੱਈਆ ਕਰਾਇਆ ਜਾ ਸਕੇ। "
-
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement