ਚੰਡੀਗੜ੍ਹ: ਮਾਈਨਿੰਗ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਬਿਆਸ 'ਚ ਐਫਆਈਆਰ ਦਰਜ ਕੀਤੀ ਗਈ। ਸੁਖਬੀਰ ਨੇ ਬੁੱਧਵਾਰ ਨੂੰ ਬਿਆਸ ਦਰਿਆ 'ਤੇ ਨਾਜਾਇਜ਼ ਮਾਈਨਿੰਗ ਲਈ ਛਾਪਾ ਮਾਰ ਕੇ ਪੁਲਿਸ ਨੂੰ ਕੇਸ ਦਰਜ ਕਰਨ ਦੀ ਸ਼ਿਕਾਇਤ ਦਿੱਤੀ ਸੀ। 
 
ਅੱਜ ਮਾਈਨਿੰਗ ਦੇ ਠੇਕੇਦਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਸੁਖਬੀਰ ਬਾਦਲ ਅਤੇ ਉਸ ਦੇ ਵਰਕਰਾਂ ਖਿਲਾਫ ਜਬਰੀ ਦਾਖਲ ਹੋਣ ਅਤੇ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਸਰਕਾਰ ਨੇ ਕਿਹਾ ਕਿ ਸੁਖਬੀਰ ਬਾਦਲ ਜਿਸ ਜਗ੍ਹਾ ਗਏ ਸੀ ਉਹ ਸਾਈਟ ਸਰਕਾਰ ਨੇ ਕਾਨੂੰਨੀ ਤੌਰ ’ਤੇ ਅਲਾਟ ਕੀਤੀ ਹੋਈ ਹੈ।