ਨਵੀਂ ਦਿੱਲੀ: ਦਿੱਲੀ 'ਚ ਲਗਾਤਾਰ ਪ੍ਰਦੂਸ਼ਣ ਦਾ ਪੱਧਰ ਤੇ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪਿਛਲੇ ਸਾਲ ਦਿੱਲੀ ਦੇ ਲੋਕਾਂ ਨੇ ਮਿਲ ਕੇ ਦੀਵਾਲੀ ਮਨਾਈ ਸੀ। ਇਸ ਵਾਰ ਵੀ ਦੀਵਾਲੀ ਇਕੱਠੇ ਹੀ ਮਨਾਈ ਜਾਵੇਗੀ। ਇਸ ਦੌਰਾਨ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਲੋਕ ਰਾਤ 7.39 ਵਜੇ ਲਕਸ਼ਮੀ ਪੂਜਾ ਕਰਨਗੇ।


ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਆਸ ਪਾਸ ਦੇ ਰਾਜਾਂ ਵਿੱਚ ਪਰਾਲੀ ਸਾੜਨ ਕਾਰਨ ਉਨ੍ਹਾਂ ਦਾ ਧੂੰਆਂ ਦਿੱਲੀ ਆ ਜਾਂਦਾ ਹੈ, ਜੋ ਹਵਾ ਵਿੱਚ ਪ੍ਰਦੂਸ਼ਣ ਨੂੰ ਬਹੁਤ ਖਤਰਨਾਕ ਪੱਧਰ ਤੱਕ ਵਧਾ ਦਿੰਦਾ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਨੇੜਲੇ ਰਾਜਾਂ ਦੀ ਸਰਕਾਰ ਇਸ ਲਈ ਸਭ ਤੋਂ ਵੱਡਾ ਦੋਸ਼ੀ ਹੈ। 

ਆਖਰ ਕੈਪਟਨ ਦੀ ਚਿੱਠੀ ਦਾ ਮਿਲਿਆ ਦਿੱਲੀ ਤੋਂ ਜਵਾਬ, ਪੰਜਾਬ ਸਰਕਾਰ 'ਤੇ ਉਠਾਏ ਵੱਡੇ ਸਵਾਲ

ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਰਾਜ ਦੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਹ ਪਰਾਲੀ ਨੂੰ ਸਾੜਨ ਲਈ ਮਜਬੂਰ ਹਨ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਕਿਸਾਨਾਂ ਦੀ ਜ਼ਮੀਨ ਦੀ ਖਾਦ ਸਮਰੱਥਾ ਘੱਟ ਜਾਂਦੀ ਹੈ। ਪਰਾਲੀ ਸਾੜਨ ਨਾਲ ਮਿੱਟੀ 'ਚ ਪਾਏ ਜਾਣ ਵਾਲੇ ਜ਼ਰੂਰੀ ਜੀਵਾਣੂ ਵੀ ਸੜ ਜਾਂਦੇ ਹਨ ਤੇ ਮਰ ਜਾਂਦੇ ਹਨ ਜਿਸ ਕਾਰਨ ਮਿੱਟੀ ਦੀ ਖਾਦ ਸਮਰੱਥਾ ਘੱਟਦੀ ਹੈ।

ਕੇਜਰੀਵਾਲ ਨੇ ਕਿਹਾ ਹੈ ਕਿ ਪਰਾਲੀ ਨੂੰ ਹਟਾਉਣ ਸਬੰਧੀ ਇੱਕ ਹੱਲ ਲੱਭ ਲਿਆ ਗਿਆ ਹੈ। ਊਸ਼ਾ ਇੰਸਟੀਚਿਊਟ ਅਜਿਹਾ ਕੈਮੀਕਲ ਤਿਆਰ ਕਰਨ 'ਚ ਸਫਲ ਰਿਹਾ ਹੈ, ਜਿਸ ਨੂੰ ਛਿੜਕਣ ਨਾਲ ਪਰਾਲੀ ਨੂੰ ਕੁਝ ਦਿਨਾਂ 'ਚ ਖਾਦ ਵਿੱਚ ਬਦਲਿਆ ਜਾ ਸਕਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ