ਕਪੂਰਥਲਾ: ਮੰਗਲਵਾਰ ਨੂੰ ਦਿਨ ਦਿਹਾੜੇ ਥਾਣਾ ਸਿਟੀ ਕਪੂਰਥਲਾ ‘ਚ ਪੈਂਦੇ ਮੁਹੱਲਾ ਬੱਕਰਖਾਨਾ ਵਿਖੇ ਉਸ ਸਮੇਂ ਹਫੜਾ-ਤਫੜੀ ਫੈਲ ਗਈ ਜਦੋਂ ਆਪਣੇ ਰਿਸ਼ਤੇਦਾਰ ਨੂੰ ਮਿਲਣ ਆਏ ਇੱਕ ਨੌਜਵਾਨ ਨੇ ਦੋ ਹੋਰ ਨੌਜਵਾਨਾਂ ਨਾਲ ਮਿਲ ਕੇ 30 ਬੋਰ ਦੇ ਨਾਜਾਇਜ਼ ਪਿਸਤੌਲ ਨਾਲ ਫਾਈਰਿੰਗ ਕਰ ਦਿੱਤੀ। ਚਾਰ ਗੋਲੀਆਂ ਲੱਗਣ ਨਾਲ ਪੀੜਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ।
ਥਾਣਾ ਸਿਟੀ ਦੀ ਪੁਲਿਸ ਨੇ ਤਿੰਨੋ ਦੋਸ਼ੀਆਂ ਦੇ ਖ਼ਿਲਾਫ਼ ਇਰਾਦਤਨ ਕਤਲ ਦੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਹੱਲਾ ਬੱਕਰਖਾਨਾ ਵਿਚ ਸੰਨੀ ਪੁੱਤਰ ਮੰਗਤ ਰਾਮ ਨੂੰ ਮਿਲਣ ਆਏ ਉਸ ਦੇ ਇੱਕ ਰਿਸ਼ਤੇਦਾਰ ਨੇ ਆਪਣੇ ਦੋ ਹੋਰ ਸਾਥੀਆਂ ਸਣੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਸੰਨੀ ਨੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਸੰਜੇ ਵਾਸੀ ਮੁਹੱਲਾ ਰਾਇਕਾ ਆਪਣੇ ਨਾਲ ਰਾਜੂ ਅਤੇ ਇਕ ਅਣਪਛਾਤੇ ਸਾਥੀ ਦੇ ਨਾਲ ਘਰ ਵਿਚ ਮਿਲਣ ਆਏ ਸੀ। ਦੋਸ਼ੀਆਂ ਨੇ ਗੱਲਬਾਤ ਕਰਨ ਦੇ ਬਹਾਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਘਟਨਾ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਏ।
ਪੁਲਿਸ ਨੇ ਮੌਕੇ 'ਤੇ 30 ਬੋਰ ਦੇ ਕਾਰਤੂਸ ਖੋਲ ਬਰਾਮਦ ਕੀਤੇ ਹਨ। ਡਾਕਟਰੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਦੋਸ਼ੀਆਂ ਵਲੋਂ ਚਲਾਈਆਂ ਗਈਆਂ ਚਾਰ ਗੋਲੀਆਂ ਚੋਂ ਦੋ ਗੋਲੀ ਸੰਨੀ ਦੀ ਪਿੱਠ ਅਤੇ ਦੋ ਗੋਲੀਆਂ ਉਸ ਦੀਆਂ ਲੱਤਾਂ ‘ਤੇ ਲੱਗੀਆਂ ਹਨ। ਫਿਲਹਾਲ ਸੰਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੂਜੇ ਪਾਸੇ ਥਾਣਾ ਸਿਟੀ ਦੀ ਪੁਲਿਸ ਵਲੋਂ ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐੱਸਐੱਚਓ ਸਿਟੀ ਹਰਜਿੰਦਰ ਸਿੰਘ ਹੁੰਦਲ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕਪੂਰਥਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਇੱਕ ਗੰਭੀਰ ਜ਼ਖਮੀ
ਏਬੀਪੀ ਸਾਂਝਾ
Updated at:
19 May 2020 11:19 PM (IST)
ਬੀਤੇ ਦੋ ਮਹੀਨਿਆਂ ਤੋਂ ਲੈ ਕੇ ਕਪੂਰਥਲਾ ਵਿਚ ਵਾਪਰ ਰਹੀਆਂ ਕਤਲ, ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੇ ਲੋਕਾਂ ਦੇ ਦਿਲਾ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਪਰ ਕਪੂਰਥਲਾ ਪੁਲਿਸ ਕੁੰਭਕਰਨੀ ਨੀਂਦ ਸੁੱਤੀ ਹੋਈ ਮੂਕ ਦਰਸ਼ਕ ਬਣੀ ਬੈਠੀ ਹੈ।
- - - - - - - - - Advertisement - - - - - - - - -