ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਛੇ ਲੱਖ ਦੇ ਨੇੜੇ ਪਹੁੰਚ ਗਈ ਹੈ। ਅੱਜ ਲਗਾਤਾਰ ਤੀਜੇ ਦਿਨ 19 ਹਜ਼ਾਰ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 6 ਲੱਖ 48 ਹਜ਼ਾਰ 315 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਅਮਰੀਕਾ ਦਾ ਆਜ਼ਾਦੀ ਦਿਹਾੜਾ ਅੱਜ, ਟਰੰਪ ਦੇ ਸੰਬੋਧਨ ਤੋਂ ਪਹਿਲਾਂ ਹੀ ਵਧੀਆਂ ਫਿਕਰਾਂ
ਇਨ੍ਹਾਂ ਵਿੱਚੋਂ 18,655 ਦੀ ਮੌਤ ਹੋ ਚੁੱਕੀ ਹੈ, ਜਦਕਿ ਤਿੰਨ ਲੱਖ 94 ਹਜ਼ਾਰ ਲੋਕ ਠੀਕ ਵੀ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 22 ਹਜ਼ਾਰ 771 ਨਵੇਂ ਕੇਸ ਸਾਹਮਣੇ ਆਏ ਅਤੇ 442 ਮੌਤਾਂ ਹੋਈਆਂ। 3 ਜੁਲਾਈ ਤੱਕ ਕੁੱਲ 95 ਲੱਖ 40 ਹਜ਼ਾਰ 132 ਵਿਅਕਤੀਆਂ ਦਾ ਕੋਰੋਨਾ ਟੈਸਟ ਹੋਇਆ ਹੈ, ਜਿਨ੍ਹਾਂ ‘ਚੋਂ ਕੱਲ੍ਹ 2 ਲੱਖ 42 ਹਜ਼ਾਰ 383 ਟੈਸਟ ਲਏ ਗਏ ਸਨ।
ਦੁਨੀਆਂ ਭਰ 'ਚ ਕੋਰੋਨਾ ਦੀ ਤਬਾਹੀ: ਇਕ ਦਿਨ 'ਚ ਦੋ ਲੱਖ ਤੋਂ ਵੱਧ ਨਵੇਂ ਕੇਸ ਪੰਜ ਹਜ਼ਾਰ ਮੌਤਾਂ
ਵਿਸ਼ਵ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼:
ਕੋਰੋਨਾ ਦੀ ਲਾਗ ਦੀ ਸੰਖਿਆ ਦੇ ਮਾਮਲੇ ‘ਚ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ‘ਚ ਭਾਰਤ ਚੌਥੇ ਨੰਬਰ 'ਤੇ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,890,588), ਬ੍ਰਾਜ਼ੀਲ (1,543,341), ਰੂਸ (667,883) ਵਿੱਚ ਹਨ। ਪਰ ਭਾਰਤ ਵਿੱਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ਵਿੱਚ ਤੀਜੇ ਨੰਬਰ ‘ਤੇ ਬਣੀ ਹੋਈ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ ‘ਚ ਭਾਰਤ ‘ਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਪਹਿਲੀ ਵਾਰ ਇੱਕ ਹੀ ਦਿਨ ‘ਚ 22 ਹਜ਼ਾਰ ਤੋਂ ਵੱਧ ਕੋਰੋਨਾ ਕੇਸ, ਹੁਣ ਤੱਕ ਸਾਢੇ ਛੇ ਲੱਖ ਲੋਕ ਸੰਕਰਮਿਤ
ਏਬੀਪੀ ਸਾਂਝਾ
Updated at:
04 Jul 2020 10:55 AM (IST)
ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਛੇ ਲੱਖ ਦੇ ਨੇੜੇ ਪਹੁੰਚ ਗਈ ਹੈ। ਅੱਜ ਲਗਾਤਾਰ ਤੀਜੇ ਦਿਨ 19 ਹਜ਼ਾਰ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 6 ਲੱਖ 48 ਹਜ਼ਾਰ 315 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
- - - - - - - - - Advertisement - - - - - - - - -