ਫਾਜ਼ਿਲਕਾ: ਫਾਜ਼ਿਲਕਾ ਦੇ ਡੇਡ ਹਾਊਸ ਰੋਡ 'ਤੇ ਜ਼ੇਲ੍ਹ ਵਿਭਾਗ ਦੀ ਖ਼ਾਲੀ ਥਾਂ 'ਤੇ ਗੰਦਗੀ ਦੇ ਢੇਰਾਂ ਨੂੰ ਛੋਟੇ ਜੰਗਲ 'ਚ ਤਬਦੀਲ ਕਰਨ ਦੀ ਸ਼ੁਰੂਆਤ ਕੀਤੀ ਹੈ। ਇਹ ਸਭ ਕੁਝ ਸਬ ਜੇਲ੍ਹ ਦੇ ਅਧਿਕਾਰੀਆਂ ਨੇ ਇਕ ਸਮਾਜ ਸੇਵੀ ਸੰਸਥਾਂ ਦੇ ਸਹਿਯੋਗ ਨਾਲ ਮਿਲ ਕੇ ਸ਼ੁਰੂ ਕੀਤਾ ਹੈ।
ਇਸ ਨੂੰ ਲੈ ਕੇ ਚਾਰੇ ਪਾਸੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਹੋ ਰਹੀ ਹੈ। ਵਾਤਾਵਰਨ ਦੀ ਸ਼ੁੱਧਤਾ ਲਈ ਹੁਣ ਇਸ ਥਾਂ 'ਤੇ ਇਕ ਛੋਟਾ ਜੰਗਲ ਤਿਆਰ ਕੀਤਾ ਜਾ ਰਿਹਾ ਹੈ। ਜਿਸ ਵਿਚ ਵੱਖ ਵੱਖ ਤਰ੍ਹਾਂ ਦੇ ਦਰੱਖਤ ਵਾਲੇ ਬੂਟੇ ਲਗਾਏ ਜਾਣਗੇ।
ਇਸ ਨੂੰ ਲੈ ਕੇ ਪੰਜਾਬ ਦੇ ਜੇਲ੍ਹ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ 15 ਮਾਰਚ ਨੂੰ ਫ਼ਾਜ਼ਿਲਕਾ ਪਹੁੰਚ ਕੇ ਬੂਟਾ ਲਗਾਕੇ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।