ਅੰਮ੍ਰਿਤਸਰ: ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਜਸਵਿੰਦਰ ਸਿੰਘ ਬੀਤੇ ਦਿਨੀਂ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ‘ਚ ਕੋਵਿਡ-19 ਨਾਲ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀਆਂ ਹਦਾਇਤਾਂ ‘ਤੇ ਐਸਡੀਐਮ ਵਿਕਾਸ ਹੀਰਾ, ਏਸੀਪੀ ਜਸਪ੍ਰੀਤ ਸਿੰਘ, ਤਹਿਸੀਲਦਾਰ ਅਰਚਨਾ, ਐਸਐਚਓ ਗੁਰਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਨੇ ਬਾਬਾ ਸ਼ਹੀਦਾਂ ਸਮਸ਼ਾਨ ਘਾਟ ‘ਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ।
ਇਸ ਮੌਕੇ ਪਟਵਾਰੀਆਂ ਤੇ ਅੰਮ੍ਰਿਤਸਰ ਮਿਉਂਸੀਪਲ ਦੇ ਕਰਮਚਾਰੀਆਂ ਵੱਲੋਂ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਲਾਬੂੰ ਲਾਉਣ ਤੱਕ ਦੀ ਸਾਰੀ ਰਸਮ ਨਿਭਾਈ ਗਈ। ਅਰਦਾਸ ਲਈ ਗ੍ਰੰਥੀ ਸਿੰਘ ਦਾ ਪ੍ਰਬੰਧ ਵੀ ਤਹਿਸੀਲਦਾਰ ਅਰਚਨਾ ਵੱਲੋਂ ਗੁਰਦੁਆਰਾ ਸਾਹਿਬ ਤੋਂ ਕਰਵਾਇਆ ਗਿਆ।
ਵਿਕਾਸ ਹੀਰਾ ਐਸਡੀਐਮ ਅੰਮ੍ਰਿਤਸਰ-1 ਨੇ ਦੱਸਿਆ ਕਿ ਪਹਿਲਾਂ ਹਸਪਤਾਲ ਤੇ ਫਿਰ ਅਸੀਂ ਪਰਿਵਾਰ ਨਾਲ ਮ੍ਰਿਤਕ ਦੇਹ ਲੈਣ ਲਈ ਰਾਬਤਾ ਕੀਤਾ, ਪਰ ਉਨਾਂ ਵੱਲੋਂ ਹਾਂ ‘ਚ ਜਵਾਬ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਜੋ ਉਚੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ, ਦੀ ਬੇਟੀ ਵੀ ਡਾਕਟਰੀ ਦੀ ਪੜ੍ਹਾਈ ਕਰ ਰਹੀ ਹੈ ਤੇ ਉਸ ਨੇ ਵੀ ਮ੍ਰਿਤਕ ਦੇਹ ਲੈਣ ਲਈ ਹੁੰਗਾਰਾ ਨਹੀਂ ਭਰਿਆ। ਇੱਥੋਂ ਤੱਕ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਮਸ਼ਾਨਘਾਟ ਤੱਕ ਵੀ ਨਹੀਂ ਪੁੱਜਾ। ਸਿੱਟੇ ਵਜੋਂ ਪ੍ਰਸ਼ਾਸ਼ਨ ਵੱਲੋਂ ਗਈ ਸਮੁੱਚੀ ਟੀਮ ਨੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ।
ਦਿਲ ਦਹਿਲਾ ਦੇਵੇਗੀ ਇਹ ਖਬਰ! ਸਾਬਕਾ ਕਮਿਸ਼ਨਰ ਦੀ ਦੇਹ ਲੈਣੋਂ ਪਰਿਵਾਰ ਦਾ ਇਨਕਾਰ
ਏਬੀਪੀ ਸਾਂਝਾ
Updated at:
07 Apr 2020 01:59 PM (IST)
ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਜਸਵਿੰਦਰ ਸਿੰਘ ਬੀਤੇ ਦਿਨੀਂ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ‘ਚ ਕੋਵਿਡ-19 ਨਾਲ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ।
ਸੰਕੇਤਕ ਤਸਵੀਰ
- - - - - - - - - Advertisement - - - - - - - - -