ਚੰਡੀਗੜ੍ਹ: ਪੰਜਾਬ ਦੀ ਸਾਬਕਾ ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਓਐਸਡੀ ਅਰਵਿੰਦ ਸਿੰਘ ਟੁਨਾ ਵੀ ਕੋਰੋਨਾ ਪੌਜ਼ੇਟਿਵ ਆਏ ਹਨ।


 


ਬੀਬੀ ਰਾਜਿੰਦਰ ਕੌਰ ਭੱਠਲ ਦੇ ਬੇਟੇ ਨੇ ਦੱਸਿਆ ਕਿ ਉਨ੍ਹਾਂ ਨੂੰ ਤਿੰਨ ਤੋਂ ਚਾਰ ਦਿਨਾਂ ਤੋਂ ਖਾਂਸੀ ਦੀ ਸਮੱਸਿਆ ਸੀ, ਜਿਸ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ।