ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਚਾਰ ਮਹੱਤਵਪੂਰਨ ਬਿੱਲ ਜਿੰਨ੍ਹਾਂ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿੱਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ ਕੀਤਾ ਗਿਆ।
ਇਸੇ ਤਰ੍ਹਾਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤੇ ਦੋ ਬਿੱਲ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਪਾਸ ਕੀਤੇ ਗਏ।
ਸਿੱਖ ਗੁਰਦੁਅਰਾ ਐਕਟ 1925 'ਚ ਕੀਤੇ ਸੋਧ 'ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ - ਕੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਤੋਂ ਚੱਲਿਆ ਕਰੇਗੀ ? ਪੰਜਾਬ ਸਰਕਾਰ ਦੇ ਫੈਸਲੇ ਖਿਲਾਫ਼ SGPC ਨੇ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। 26 ਜੂਨ ਨੂੰ ਅੰਮ੍ਰਿਤਸਰ ਵਿੱਚ ਇਕੱਠ ਕੀਤਾ ਜਾਵੇਗਾ ਅਤੇ ਸਰਕਾਰ ਦੇ ਫੈਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਪੰਥ ਵਿੱਚ ਦਖਲਅੰਦਾਜ਼ੀ ਨੂੰ ਕੌਮ ਸਵਿਕਾਰ ਨਹੀਂ ਕਰੇਗੀ। ਤੁਹਾਨੂੰ ਲੋਕਾਂ ਨੇ ਵੋਟਾਂ ਪੰਜਾਬ ਚਲਾਉਣ ਲਈ ਪਾਈਆਂ ਨਾ ਕਿ ਸ਼੍ਰੋਮਣੀ ਕਮੇਟੀ ਜਾਂ ਧਰਮ ਵਿੱਚ ਦਖਲਅੰਦਾਜ਼ੀ ਕਰਨ ਦੇ ਲਈ ਪਾਈਆਂ ਸਨ।
ਵਿਧਾਨ ਸਭਾ ਹਲਾਕ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜੋ ਕਰ ਰਹੀ ਹੈ ਇਹ ਬਿਲਕੁਲ ਗਲਤ ਹੈ। ਸਿੱਖਾਂ ਦੀਆਂ ਧਾਰਮਿਕਾਂ ਆਸਥਾਵਾਂ ਵਿੱਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਹੈ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਜਿਹਾ ਕੁੱਝ ਕਰਨਾ ਹੀ ਹੈ ਤਾਂ ਸੰਵਿਧਾਨ ਮੁਤਾਬਕ ਚੱਲੇ ਮੈਰਿਟ ਦੇ ਆਧਾਰ 'ਤੇ ਸਰਕਾਰ ਫੈਸਲੇ ਲਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।