ਨਵੀਂ ਦਿੱਲੀ: ਅਮਰੀਕਾ ਅਤੇ ਇਰਾਨ ਦੇ ਤਣਾਅ ਦਰਮਿਆਨ ਲਗਾਤਾਰ ਪੰਜਵੇਂ ਦਿਨ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਸ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 15-16 ਪੈਸੇ ਅਤੇ ਡੀਜ਼ਲ 'ਚ 17-19 ਪੈਸੇ ਦਾ ਵਾਧਾ ਹੋਇਆ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਵਾਧੇ ਤੋਂ ਬਾਅਦ ਫਿਲਹਾਲ ਪੈਟਰੋਲ ਅਤੇ ਡੀਜ਼ਲ ਦੀ ਮਹਿੰਗਾਈ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਅਗਲੇ ਦਿਨਾਂ 'ਚ ਕੀਮਤਾਂ ਹੋਰ ਵਧ ਸਕਦੀਆਂ ਹਨ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਪੈਟਰੋਲ ਦੀ ਕੀਮਤ ਹੁਣ ਦਿੱਲੀ 'ਚ 75.69 ਰੁਪਏ, ਕੋਲਕਾਤਾ 'ਚ 78.28 ਰੁਪਏ, ਮੁੰਬਈ 'ਚ 81.28 ਰੁਪਏ ਅਤੇ ਚੇਨਈ 'ਚ 78.64 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਦਿੱਲੀ 'ਚ 68.68 ਰੁਪਏ, ਕੋਲਕਾਤਾ 'ਚ 71.04 ਰੁਪਏ, ਮੁੰਬਈ 'ਚ 72.02 ਰੁਪਏ ਅਤੇ ਚੇਨਈ 'ਚ 72.58 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦੱਸ ਦਈਏ ਕਿ ਅਮਰੀਕਾ ਨੇ ਪਿਛਲੇ ਹਫਤੇ ਬਗਦਾਦ ਹਵਾਈ ਅੱਡੇ 'ਤੇ ਹਵਾਈ ਹਮਲੇ ਦੀ ਸ਼ੁਰੂਆਤ ਕੀਤੀ ਸੀ। ਇਸ ਹਮਲੇ ਕਾਰਨ ਕੱਚੇ ਤੇਲ ਦੀ ਕੀਮਤ 'ਚ 4 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।
ਪੈਟਰੋਲ ਦੀ ਕੀਮਤ ਲਗਾਤਾਰ ਪੰਜਵੇਂ ਦਿਨ ਵਧਦੀ, ਜਾਣੋ ਕਿੱਥੇ ਪਹੁੰਚੀ ਕੀਮਤ
ਏਬੀਪੀ ਸਾਂਝਾ
Updated at:
06 Jan 2020 04:59 PM (IST)
ਅਮਰੀਕਾ ਅਤੇ ਇਰਾਨ ਦੇ ਤਣਾਅ ਦਰਮਿਆਨ ਲਗਾਤਾਰ ਪੰਜਵੇਂ ਦਿਨ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਸ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 15-16 ਪੈਸੇ ਅਤੇ ਡੀਜ਼ਲ 'ਚ 17-19 ਪੈਸੇ ਦਾ ਵਾਧਾ ਹੋਇਆ ਹੈ।
- - - - - - - - - Advertisement - - - - - - - - -