ਪੜਚੋਲ ਕਰੋ
Advertisement
ਗੈਂਗਸਟਰ ਜੱਗੂ ਭਗਵਾਨ ਪੁਰੀਆ ਦੀ ਹਾਲਤ ਖ਼ਰਾਬ, ਬਠਿੰਡਾ ਸਿਵਲ ਹਸਪਤਾਲ 'ਚ ਦਾਖਿਲ
ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨ ਪੁਰੀਆ ਦੀ ਹਾਲਤ ਵਿਗੜ ਗਈ ਹੈ। ਜਿਸ ਦੇ ਚਲਦਿਆਂ ਪੁਲਿਸ ਹਾਈ ਸਿਕਿਓਰਿਟੀ ਨਾਲ ਜੱਗੂ ਨੂੰ ਬਠਿੰਡਾ ਸਿਵਲ ਹਸਪਤਾਲ ਇਲਾਜ ਲਈ ਦਾਖਿਲ ਕਰਵਾਇਆ ਹੈ।
ਬਠਿੰਡਾ: ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨ ਪੁਰੀਆ ਦੀ ਹਾਲਤ ਵਿਗੜ ਗਈ ਹੈ। ਜਿਸ ਦੇ ਚਲਦਿਆਂ ਪੁਲਿਸ ਹਾਈ ਸਿਕਿਓਰਿਟੀ ਨਾਲ ਜੱਗੂ ਨੂੰ ਬਠਿੰਡਾ ਸਿਵਲ ਹਸਪਤਾਲ ਇਲਾਜ ਲਈ ਦਾਖਿਲ ਕਰਵਾਇਆ ਹੈ। ਫਿਲਹਾਲ ਉਸ ਦਾ ਇਲਾਜ ਜਾਰੀ ਹੈ।
ਜੱਗੂ ਭਗਵਾਨਪੁਰੀਆ ਨੂੰ ਭਾਰੀ ਸੁਰੱਖਿਆ ਬਲ ਦੇ ਤਹਿਤ ਸਿਵਲ ਹਸਪਤਾਲ ਦੇ ਅਮਰਜੈਂਸੀ ਵਾਰਡ ਵਿਖੇ ਲਿਆਂਦਾ ਗਿਆ ਜਿੱਥੇ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਚੈੱਕਅਪ ਕਰਨ ਤੋਂ ਬਾਅਦ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਹੈ, ਫਿਲਹਾਲ ਉਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।
ਦੂਜੇ ਪਾਸੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਭਾਰੀ ਸੁਰੱਖਿਆ ਬਲ ਦੇ ਤੁਰੰਤ ਵਾਪਸੀ ਸਮੇਂ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਜੇਲ੍ਹ ਡੀਜੀਪੀ ਤੇ ਗੰਭੀਰ ਆਰੋਪ ਲਾਏ ਹਨ। ਉਸ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਸ ਨੂੰ ਗੰਦਾ ਖਾਣਾ ਮਿਲ ਰਿਹਾ ਹੈ। ਅੰਦਰ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇੱਥੋਂ ਤੱਕ 30 ਹਜ਼ਾਰ ਬੰਦਿਆਂ ਨੂੰ ਖੁੱਲ੍ਹਾ ਛੱਡਿਆ ਜਾਂਦਾ ਹੈ ਅਤੇ ਉਸ ਨੂੰ ਬੰਦ ਕੀਤਾ ਜਾਂਦਾ ਹੈ। ਹਰ ਸਮੇਂ ਉਸ ਨਾਲ ਜੇਲ੍ਹ ਪ੍ਰਸ਼ਾਸਨ ਵੀ ਧੱਕਾ ਕਰ ਰਿਹਾ ਹੈ ਅਤੇ ਜੇਲ੍ਹ ਮੰਤਰੀ ਅਤੇ ਡੀਜੀਪੀ ਵੀ।
ਜਦ ਇਸ ਪੂਰੇ ਮਾਮਲੇ ਦੇ ਚੱਲਦੇ ਡੀਐੱਸਪੀ ਗੁਰਜੀਤ ਸਿੰਘ ਰੋਮਾਣਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਤਹਿਤ ਡਿਊਟੀ ਲਗਾਈ ਗਈ ਸੀ ਜਿਸ ਦੇ ਚੱਲਦੇ ਜੱਗੂ ਭਗਵਾਨਪੁਰੀਆ ਨੂੰ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਜੋ ਉਸ ਨੇ ਆਰੋਪ ਲਾਏ ਹਨ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹਨ। ਉਨ੍ਹਾਂ ਦੀ ਸਿਰਫ਼ ਸਕਿਉਰਿਟੀ ਦੇ ਤਹਿਤ ਡਿਊਟੀ ਲੱਗੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/ abp-live-news/id811114904
https://apps.apple.com/in/app/
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement