ਪੜਚੋਲ ਕਰੋ

ਰਾਜਪੁਰਾ 'ਚ ਭਿਆਨਕ ਹਾਦਸਾ,  ਫਿਲਮ ਦੀ ਸ਼ੂਟਿੰਗ ਕਰਨ ਜਾ ਰਹੀ ਅਦਾਕਾਰਾ ਦੀ ਮੌਤ, ਦੋ ਜ਼ਖ਼ਮੀ

ਇੱਕ ਮੰਦਭਾਗੇ ਹਾਦਸੇ 'ਚ 23 ਸਾਲਾ ਅਦਾਕਾਰ ਆਪਣੀ ਜਾਨ ਗਵਾ ਬੈਠੀ, ਜਦੋਂਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਸਯੂਵੀ ਜਿਸ 'ਚ ਉਹ ਸਵਾਰ ਸੀ, ਰਾਜਪੁਰਾ ਵਿੱਚ ਐਤਵਾਰ ਸਵੇਰੇ ਰੇਲਵੇ ਓਵਰਬ੍ਰਿਜ ਦੇ ਥੰਮ੍ਹ 'ਚ ਜਾ ਵੱਜੀ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਇੱਕ ਮੰਦਭਾਗੇ ਹਾਦਸੇ '23 ਸਾਲਾ ਅਦਾਕਾਰ ਆਪਣੀ ਜਾਨ ਗਵਾ ਬੈਠੀ, ਜਦੋਂਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਸਯੂਵੀ ਜਿਸ 'ਚ ਉਹ ਸਵਾਰ ਸੀ, ਰਾਜਪੁਰਾ ਵਿੱਚ ਐਤਵਾਰ ਸਵੇਰੇ ਰੇਲਵੇ ਓਵਰਬ੍ਰਿਜ ਦੇ ਥੰਮ੍ਹ 'ਚ ਜਾ ਵੱਜੀ। ਹਾਦਸਾ ਵਾਪਰਨ ਵੇਲੇ ਪੀੜਤ ਪੰਜਾਬੀ ਫਿਲਮ ਦੀ ਸ਼ੂਟਿੰਗ ਲਈ ਪਟਿਆਲੇ ਜਾ ਰਹੇ ਸੀ। ਹਾਦਸਾ ਸਵੇਰੇ 6 ਵਜੇ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ, ਜੋ ਸੈਕਟਰ 33, ਚੰਡੀਗੜ੍ਹ ਦੀ ਰਹਿਣ ਵਾਲੀ ਹੈ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀਆਂ '22 ਸਾਲ ਦੀ ਰਿਸ਼ਿਕਾ ਤੇ 21 ਸਾਲਾ ਹਿਮਨੀ ਸੋਨੀ ਵੀ ਚੰਡੀਗੜ੍ਹ ਤੇ ਮੁਹਾਲੀ ਦੀ ਰਹਿਣ ਵਾਲੀਆਂ ਹਨ। ਤਿੰਨੇ ਕੁੜੀਆਂ ਸਾਈਡ ਐਕਟਰਸ ਵਜੋਂ ਕੰਮ ਕਰ ਰਹੀਆਂ ਸੀ। ਇਹ ਜਾਣਕਾਰੀ ਕਾਰ ਦੇ ਜ਼ਖਮੀ ਡਰਾਈਵਰ ਤੋਂ ਮਿਲੀ ਹੈ। ਏਐਸਆਈ ਹਰਨੇਕ ਸਿੰਘ ਨੇ ਕਿਹਾ ਕਿ ਇਹ ਐਮੀ ਵਿਰਕ ਸਟਾਰਰ ਇੱਕ ਫ਼ਿਲਮ ਲਈ ਜਾ ਰਹੇ ਸੀ ਜਿਸ ਦੀ ਸ਼ੂਟਿੰਗ ਇਸ ਵੇਲੇ ਪਟਿਆਲੇ 'ਚ ਕੀਤੀ ਜਾ ਰਹੀ ਹੈ। ਘਟਨਾ ਵਾਪਰਨ ਵੇਲੇ ਪੀੜਤ ਲੋਕ ਪਟਿਆਲੇ ਵੱਲ ਜਾ ਰਹੇ ਸੀ। ਚੰਡੀਗੜ੍ਹ ਤੋਂ ਸਵੇਰੇ 4 ਵਜੇ ਲੜਕੀਆਂ ਰਵਾਨਾ ਹੋਈਆਂ ਤੇ ਰਾਜਪੁਰਾ ਦੇ ਰੇਲਵੇ ਓਵਰਬ੍ਰਿਜ ਕੋਲ ਪਹੁੰਚਣ 'ਤੇ ਕਾਰ ਪੁਲ ਦੇ ਖੰਭੇ ਨਾਲ ਟਕਰਾ ਗਈ। ਇਸ 'ਚ ਪੂਜਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਜਣੇ ਜ਼ਖਮੀ ਹੋਏ। ਉਨ੍ਹਾਂ ਅੱਗੇ ਕਿਹਾ, "ਮੁੱਢਲੀ ਜਾਂਚ ਮੁਤਾਬਕ ਇਹ ਸਾਫ਼ ਹੈ ਕਿ ਇਹ ਘਟਨਾ ਸੰਘਣੀ ਧੁੰਦ ਤੇ ਘੱਟ ਦ੍ਰਿਸ਼ਟੀ ਕਾਰਨ ਹੋਈ ਹੈ। ਰਾਜਪੁਰਾ ਥਾਣੇ ਵਿਖੇ ਸੀਪੀਸੀ ਦੀ ਧਾਰਾ 174 ਦੇ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ।"

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget