ਮੁਜ਼ੱਫਰਪੁਰ: ਬਿਹਾਰ ਦੇ ਮੁਜ਼ੱਫਰਪੁਰ ਤੋਂ ਐਤਵਾਰ ਨੂੰ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਜ਼ਿਲੇ ਦੇ ਸਕਰਾ ਥਾਣਾ ਖੇਤਰ ਦੇ ਇਕ ਪਿੰਡ ਨਾਲ ਸਬੰਧਤ ਹੈ, ਜਿੱਥੇ ਦੋ ਪ੍ਰੇਮੀਆਂ ਨੇ ਪਰਿਵਾਰਕ ਪਾਬੰਦੀਆਂ ਕਾਰਨ ਆਪਣੀ ਜਾਨ ਦੇ ਦਿੱਤੀ। ਉਥੇ ਹੀ ਪਰਿਵਾਰਕ ਮੈਂਬਰ ਜਿਨ੍ਹਾਂ ਨੇ ਦੋਹਾਂ ਪ੍ਰੇਮੀਆਂ ਨੂੰ ਇਕੱਠੇ ਨਹੀਂ ਰਹਿਣ ਦਿੱਤਾ, ਉਨ੍ਹਾਂ ਨੇ ਮੌਤ ਤੋਂ ਬਾਅਦ ਦੋਵਾਂ ਦਾ ਅੰਤਿਮ ਸੰਸਕਾਰ ਇੱਕ ਹੀ ਚਿਖਾ 'ਤੇ ਕੀਤਾ। ਘਟਨਾ ਤੋਂ ਬਾਅਦ ਆਸ ਪਾਸ ਦੇ ਕਈ ਪਿੰਡਾਂ ਵਿੱਚ ਇਸ ਦੀ ਚਰਚਾ ਹੋ ਰਹੀ ਹੈ।


ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੁਜ਼ੱਫਰਪੁਰ ਜ਼ਿਲ੍ਹੇ ਦੇ ਸਕਰਾ ਥਾਣਾ ਖੇਤਰ ਦੇ ਵਸਨੀਕ ਇੱਕ ਪਿੰਡ ਦਾ ਨੌਜਵਾਨ ਤੇ ਲੜਕੀ ਇੱਕ ਦੂਜੇ ਨੂੰ ਪਿਆਰ ਕਰਦੇ ਸੀ। ਦੋਵੇਂ ਬਚਪਨ ਦੇ ਚੰਗੇ ਦੋਸਤ ਸੀ, ਫਿਰ ਬਾਅਦ ਵਿੱਚ ਉਨ੍ਹਾਂ ਨੂੰ ਪਿਆਰ ਹੋ ਗਿਆ। ਇਕੋ ਕਮਿਊਨਿਟੀ ਤੋਂ ਹੋਣ ਦੇ ਬਾਵਜੂਦ, ਦੋਵਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਸਵੀਕਾਰ ਨਹੀਂ ਕੀਤਾ। ਅਜਿਹੇ 'ਚ ਨੌਜਵਾਨ ਨੇ ਸਾਲ ਦੇ ਪਹਿਲੇ ਹੀ ਦਿਨ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ।

ਪੰਜਾਬ ਦੇ ਆਮ ਲੋਕਾਂ ਨੂੰ ਅਜੇ ਨਹੀਂ ਮਿਲੇਗੀ ਕੋਰੋਨਾ ਵੈਕਸੀਨ, ਪਹਿਲਾਂ ਇਨ੍ਹਾਂ ਲੋਕਾਂ ਦੀ ਵਾਰੀ

ਉਥੇ ਹੀ 2 ਜਨਵਰੀ ਨੂੰ ਜਦੋਂ ਲੜਕੀ ਨੂੰ ਆਪਣੇ ਪ੍ਰੇਮੀ ਦੀ ਮੌਤ ਦੀ ਜਾਣਕਾਰੀ ਮਿਲੀ ਤਾਂ ਉਸ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਬਾਅਦ ਵਿੱਚ ਉਨ੍ਹਾਂ ਦੋਵਾਂ ਦੇ ਪਰਿਵਾਰਾਂ ਨੇ ਇੱਕ ਹੀ ਚਿਖਾ 'ਤੇ ਉਨ੍ਹਾਂ ਦੀਆਂ ਦੇਹਾਂ ਦਾ ਸਸਕਾਰ ਕੀਤਾ। ਇੱਥੇ, ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੂਰੇ ਪਿੰਡ ਦੇ ਲੋਕਾਂ ਨੇ ਇਸ ਮਾਮਲੇ ਵਿੱਚ ਚੁੱਪੀ ਧਾਰ ਲਈ ਹੈ। ਕੋਈ ਵੀ ਇਸ ਘਟਨਾ 'ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ