ਪੜਚੋਲ ਕਰੋ

ਕੋਰੋਨਾ ਨੇ ਧਾਰਿਆ ਖਤਰਨਾਕ ਰੂਪ, 17 ਲੱਖ ਤੋਂ ਵੱਧ ਲੋਕ ਬਿਮਾਰ, ਅਮਰੀਕਾ 'ਚ ਸਭ ਤੋਂ ਵੱਧ ਮੌਤਾਂ

ਜਾਨਲੇਵਾ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 17 ਲੱਖ ਨੂੰ ਪਾਰ ਕਰ ਗਈ ਹੈ। ਤਾਜ਼ਾ ਅੰਕੜਿਆਂ ਅਨੁਸਾਰ 17 ਲੱਖ 80 ਹਜ਼ਾਰ 312 ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਇਸ ਦੇ ਨਾਲ ਹੀ ਹੁਣ ਤੱਕ ਇੱਕ ਲੱਖ ਅੱਠ ਹਜ਼ਾਰ 827 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 4 ਲੱਖ 29 ਹਜ਼ਾਰ ਲੋਕ ਠੀਕ ਵੀ ਹੋ ਗਏ ਹਨ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ/ਨਵੀਂ ਦਿੱਲੀ: ਜਾਨਲੇਵਾ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 17 ਲੱਖ ਨੂੰ ਪਾਰ ਕਰ ਗਈ ਹੈ। ਤਾਜ਼ਾ ਅੰਕੜਿਆਂ ਅਨੁਸਾਰ 17 ਲੱਖ 80 ਹਜ਼ਾਰ 312 ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਇਸ ਦੇ ਨਾਲ ਹੀ ਹੁਣ ਤੱਕ ਇੱਕ ਲੱਖ ਅੱਠ ਹਜ਼ਾਰ 827 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 4 ਲੱਖ 29 ਹਜ਼ਾਰ ਲੋਕ ਠੀਕ ਵੀ ਹੋ ਗਏ ਹਨ। ਅਮਰੀਕਾ ‘ਚ ਦੁਨੀਆ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ ਤੇ ਹੁਣ ਮੌਤ ਦੇ ਮਾਮਲੇ ਵਿੱਚ ਅਮਰੀਕਾ ਇਟਲੀ ਨੂੰ ਪਿੱਛੇ ਛੱਡ ਗਿਆ ਹੈ।
ਮੌਤ ਦੇ ਮਾਮਲੇ ‘ਚ ਅਮਰੀਕਾ ਸਭ ਤੋਂ ਉੱਪਰ:
ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਰੀਜ਼ ਹਨ। ਤਾਜ਼ਾ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਹੁਣ ਤੱਕ 532,879 ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਉਸੇ ਸਮੇਂ 20,577 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। 30,453 ਲੋਕ ਠੀਕ ਹੋ ਗਏ ਹਨ। ਅਮਰੀਕਾ ਦੇ ਨਿਊਯਾਰਕ ਸਿਟੀ ‘ਚ ਵਾਇਰਸ ਨਾਲ ਸਭ ਤੋਂ ਜ਼ਿਆਦਾ ਤਬਾਹੀ ਹੋਈ ਹੈ।
ਨਿਊਯਾਰਕ ਵਿਚ ਪਿਛਲੇ 24 ਘੰਟਿਆਂ ਵਿਚ 783 ਲੋਕਾਂ ਦੀ ਮੌਤ ਕੋਰੋਨਾਵਾਇਰਸ ਨਾਲ ਹੋਈ ਹੈ। ਨਿਊਯਾਰਕ ਵਿਚ ਕੋਵਿਡ-19 ਤੋਂ ਹੋਈਆਂ ਮੌਤਾਂ ਸਥਿਰ ਹੋ ਰਹੀਆਂ ਹਨ, ਪਰ ਮੌਤ ਦੀ ਗਿਣਤੀ ਅਜੇ ਵੀ ਭਿਆਨਕ ਹੈ। ਨਿਊਯਾਰਕ ਵਿੱਚ ਹੁਣ ਤੱਕ 9 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮੌਤ ਦੇ ਮਾਮਲੇ ‘ਚ ਇਟਲੀ ਦੂਜੇ ਨੰਬਰ 'ਤੇ:
ਇਟਲੀ ਦੁਨੀਆ ‘ਚ ਮੌਤ ਦੇ ਮਾਮਲੇ ‘ਚ ਦੂਜੇ ਨੰਬਰ 'ਤੇ ਹੈ। ਤਾਜ਼ਾ ਅੰਕੜਿਆਂ ਅਨੁਸਾਰ ਇਟਲੀ ‘ਚ ਹੁਣ ਤਕ 19,468 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 152,271 ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋਏ ਹਨ। ਇਟਲੀ ਵਿਚ 32,534 ਵਿਅਕਤੀ ਠੀਕ ਹੋ ਚੁੱਕੇ ਹਨ।
ਫਰਾਂਸ ‘ਚ ਮੌਤਾਂ ਦੀ ਗਿਣਤੀ 13, 800 ਤੋਂ ਪਾਰ:
ਫਰਾਂਸ ‘ਚ ਰੋਜ਼ਾਨਾ ਜਾਰੀ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਸ਼ਨੀਵਾਰ ਨੂੰ ਘਟ ਗਈ। ਫਰਾਂਸ ਦੇ ਚੋਟੀ ਦੇ ਸਿਹਤ ਅਧਿਕਾਰੀ ਜੇਰੋਮ ਸੇਲਮੋਨ ਨੇ ਕਿਹਾ ਕਿ 643 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 13,832 ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ, 987 ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, "ਲੱਗਦਾ ਹੈ ਕਿ ਇੱਥੇ ਵੱਡੀ ਸਫਲਤਾ ਮਿਲੀ ਹੈ, ਪਰ ਮਹਾਮਾਰੀ ਅਜੇ ਵੀ ਜ਼ੋਰ ਫੜ ਰਹੀ ਹੈ।"
ਬ੍ਰਿਟੇਨ ‘ਚ 9875 ਲੋਕਾਂ ਦੀ ਮੌਤ:
ਬ੍ਰਿਟੇਨ ‘ਚ ਕੋਰੋਨਾਵਾਇਰਸ ਦੀ ਲਾਗ ਕਾਰਨ 917 ਲੋਕਾਂ ਦੀ ਮੌਤ ਹੋਣ ਨਾਲ ਦੇਸ਼ ‘ਚ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 9875 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 5234 ਦੁਆਰਾ ਵਧਣ ਦੇ ਨਾਲ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 78991 ਹੋ ਗਈ ਹੈ।
ਪਾਕਿਸਤਾਨ ‘ਚ ਸੰਕਰਮਣ ਦੇ ਕੇਸ ਪੰਜ ਹਜ਼ਾਰ ਤੋਂ ਪਾਰ:
ਪਾਕਿਸਤਾਨ ‘ਚ ਕੋਰੋਨਾਵਾਇਰਸ ਦੇ ਮਾਮਲੇ ਵਧ ਕੇ 5,011 ਹੋ ਗਏ ਹਨ। ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਪੰਜਾਬ ‘ਚ ਕੋਰੋਨਾਵਾਇਰਸ ਦੇ ਮਾਮਲੇ ਵਧ ਕੇ 2414, ਸਿੰਧ ਵਿੱਚ 1,318, ਖੈਬਰ-ਪਖਤੂਨਖਵਾ ਵਿੱਚ 656, ਬਲੋਚਿਸਤਾਨ ਵਿੱਚ 220, ਗਿਲਗਿਤ-ਬਾਲਟਿਸਤਾਨ ਵਿੱਚ 215, ਇਸਲਾਮਾਬਾਦ ਵਿੱਚ 113 ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 34 ਹੋ ਗਏ ਹਨ।
ਸਿੰਗਾਪੁਰ ਵਿੱਚ 191 ਵਿਅਕਤੀਆਂ ਵਿੱਚੋਂ 51 ਭਾਰਤੀ ਕੋਵਿਡ-19 ਤੋਂ ਸੰਕਰਮਿਤ:
ਸਿੰਗਾਪੁਰ ਵਿੱਚ ਸ਼ਨੀਵਾਰ ਨੂੰ 191 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ, ਜਿਨ੍ਹਾਂ ਵਿੱਚੋਂ 51 ਭਾਰਤੀ ਹਨ। ਇਸ ਦੇ ਨਾਲ  ਸਿੰਗਾਪੁਰ ਵਿੱਚ ਕੋਵਿਡ -19 ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 2,299 ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਸ਼ਨੀਵਾਰ ਸਵੇਰੇ 90 ਸਾਲਾ ਸਿੰਗਾਪੁਰ ਦੇ ਨਾਗਰਿਕ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ।
(ਸ੍ਰੋਤ-ਕੌਮਾਂਤਰੀ ਮੀਡੀਆ ਰਿਪੋਰਟਾਂ)
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget