ਪਣਜੀ: ਗੋਆ ਸਰਕਾਰ ਨੇ ਐਤਵਾਰ ਨੂੰ ਕਿਹਾ ਕਿ ਉਹ ਕਮਜ਼ੋਰ ਵਰਗ ਨਾਲ ਸਬੰਧਤ ਲੋਕਾਂ ਜਾਂ ਘਰ ਦੇ ਮੈਂਬਰ ਕਮਾਉਣ ਵਾਲੇ ਮੈਂਬਰ ਦੀ ਕੋਵਿਡ-19 ਨਾਲ ਮੌਤ 'ਤੇ ਪਰਿਵਾਰ ਨੂੰ ਦੋ ਲੱਖ ਰੁਪਏ ਮੁਆਵਜ਼ਾ ਦੇਵੇਗੀ। ਰਾਜ ਦੇ ਸਥਾਪਨਾ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ‘ਮੁੱਖ ਮੰਤਰੀ ਅਨਾਥ ਆਧਾਰ ਯੋਜਨਾ’ ਵੀ ਸ਼ੁਰੂ ਕੀਤੀ ਜਾਏਗੀ, ਜਿਸ ਤਹਿਤ ਬੇਸਹਾਰਾ ਬੱਚਿਆਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾਏਗੀ।


 


ਮੁੱਖ ਮੰਤਰੀ ਨੇ ਕਿਹਾ ਕਿ ਬਾਲ ਦੇਖਭਾਲ ਸੰਸਥਾਵਾਂ ਵਿੱਚ ਰਹਿਣ ਵਾਲਿਆਂ ਦੀ ਉਮਰ ਵੀ ਵਧਾ ਕੇ 21 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜ ਸਰਕਾਰ ਦਸਵੀਂ ਜਮਾਤ 'ਚ ਪੜ੍ਹ ਰਹੇ ਅਜਿਹੇ ਵਿਦਿਆਰਥੀਆਂ ਨੂੰ ਮੁਫਤ ਲੈਪਟਾਪ ਪ੍ਰਦਾਨ ਕਰੇਗੀ। ਸਾਵੰਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਹਾਂਮਾਰੀ ਨਾਲ ਨਜਿੱਠਣ ਲਈ ਸਾਰੇ ਯਤਨ ਕਰ ਰਹੀ ਹੈ ਅਤੇ ਰਾਜ 'ਚ ਲਾਗ ਦੀ ਦਰ ਤੇਜ਼ੀ ਨਾਲ ਘਟ ਰਹੀ ਹੈ।


 


ਉਨ੍ਹਾਂ ਕਿਹਾ ਕਿ 18-44 ਉਮਰ ਸਮੂਹ ਦੇ ਲੋਕਾਂ ਲਈ ਟੀਕਾਕਰਨ ਦਾ ਦੂਜਾ ਪੜਾਅ 3 ਜੂਨ ਤੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਮਾਪੇ, ਵੱਖ ਵੱਖ ਬਿਮਾਰੀਆਂ ਤੋਂ ਪੀੜਤ ਲੋਕਾਂ, ਰਿਕਸ਼ਾ-ਟੈਕਸੀ ਡਰਾਈਵਰਾਂ, ਅਪਾਹਜ ਲੋਕਾਂ ਨੂੰ ਟੀਕਾਕਰਨ ਵਿੱਚ ਪਹਿਲ ਦਿੱਤੀ ਜਾਵੇਗੀ।


 


ਪ੍ਰਸ਼ਾਸਨਿਕ ਫੈਸਲੇ ਦੀ ਘੋਸ਼ਣਾ ਕਰਦਿਆਂ ਸਾਵੰਤ ਨੇ ਕਿਹਾ ਕਿ ਕੁਝ ਕਾਨੂੰਨੀ ਦਸਤਾਵੇਜ਼ਾਂ ਵਿਚ ਗੋਆ, ਦਮਨ ਅਤੇ ਦੀਵ ਦਾ ਜ਼ਿਕਰ ਹੈ, ਇਸ ਤੋਂ ਬਾਅਦ ਸਿਰਫ ਗੋਆ ਹੀ ਲਿਖਿਆ ਹੋਵੇਗਾ ਅਤੇ ਰਾਜ ਦੇ ਕਾਨੂੰਨ ਵਿਭਾਗ ਨੂੰ ਇਸ ਲਈ ਕਦਮ ਚੁੱਕਣ ਲਈ ਕਿਹਾ ਗਿਆ ਹੈ।


 


ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਦਾ ਅਸਰ ਹੌਲ਼ੀ-ਹੌਲ਼ੀ ਘਟ ਰਿਹਾ ਹੈ। ਪਰ ਮੌਤ ਦੀ ਸੰਖਿਆਂ 'ਚ ਫਿਲਹਾਲ ਕੋਈ ਗਿਰਾਵਟ ਨਹੀਂ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ 'ਚ ਇਕ ਲੱਖ, 65 ਹਜ਼ਾਰ, 553 ਨਵੇਂ ਕੇਸ ਆਏ ਤੇ 3460 ਇਫੈਕਟਡ ਮਰੀਜ਼ਾਂ ਦੀ ਜਾਨ ਚਲੇ ਗਈ। 


 



 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904