ਪੜਚੋਲ ਕਰੋ
Advertisement
ਭਾਰਤ ਆਉਣ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਟਵੀਟ ਕਰ ਖੁਦ ਨੂੰ ਨੰਬਰ-1 ਅਤੇ ਮੋਦੀ ਨੂੰ ਕਿਹਾ ਨੰਬਰ-2
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਦੌਰੇ 'ਤੇ ਭਾਰਤ ਆ ਰਹੇ ਹਨ। ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਵੀ ਉਨ੍ਹਾਂ ਦੇ ਨਾਲ ਹੋਵੇਗੀ।
ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਦੌਰੇ 'ਤੇ ਭਾਰਤ ਆ ਰਹੇ ਹਨ। ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਵੀ ਉਨ੍ਹਾਂ ਦੇ ਨਾਲ ਹੋਵੇਗੀ। ਉਹ 24 ਫਰਵਰੀ ਨੂੰ ਭਾਰਤ ਪਹੁੰਚੇਗਾ। ਟਰੰਪ ਅਤੇ ਮੇਲਾਨੀਆ ਅਹਿਮਦਾਬਾਦ ਅਤੇ ਦਿੱਲੀ ਵੀ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਅਹਿਮਦਾਬਾਦ 'ਚ ਅਮਰੀਕੀ ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਜ਼ਾਰਾਂ ਲੋਕਾਂ ਦੀ ਬੈਠਕ ਨੂੰ ਵੀ ਸੰਬੋਧਨ ਕਰ ਸਕਦੇ ਹਨ। ਸਮਾਗਮ ਮੋਤੇਰਾ ਸਟੇਡੀਅਮ ਵਿੱਚ ਹੋਵੇਗਾ। ਜਿਸ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਦੱਸਿਆ ਜਾ ਰਿਹਾ ਹੈ।
ਭਾਰਤ ਆਉਣ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਟਰੰਪ ਨੇ ਇੱਕ ਟਵੀਟ ਕੀਤਾ, ਜਿਸ 'ਚ ਉਸਨੇ ਪੀਐਮ ਮੋਦੀ ਅਤੇ ਫੇਸਬੁੱਕ ਦੇ ਸੀਈਓ ਮਾਰਕ ਜੁਕਰਬਰਗ ਦਾ ਜ਼ਿਕਰ ਕੀਤਾ ਹੈ। ਡੋਨਾਲਡ ਟਰੰਪ ਨੇ ਟਵੀਟ ਕੀਤਾ, "ਮੈਨੂੰ ਲਗਦਾ ਹੈ ਕਿ ਇਹ ਇੱਕ ਵੱਡਾ ਸਨਮਾਨ ਹੈ। ਮਾਰਕ ਜੁਕਰਬਰਗ ਨੇ ਹਾਲ ਹੀ 'ਚ ਕਿਹਾ ਸੀ ਕਿ ਡੋਨਾਲਡ ਟਰੰਪ ਫੇਸਬੁੱਕ 'ਤੇ ਨੰਬਰ 1 ਹਨ। ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦੂਜੇ ਸਥਾਨ 'ਤੇ ਹਨ। ਦਰਅਸਲ, ਮੈਂ ਅਗਲੇ ਦੋ ਹਫਤਿਆਂ 'ਚ ਭਾਰਤ ਜਾ ਰਿਹਾ ਹਾਂ।"
ਬੁੱਧਵਾਰ ਨੂੰ ਆਪਣੇ ਟਵੀਟ 'ਚ ਮੋਦੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਕਾਫੀ ਅਹਿਮ ਹੈ ਅਤੇ ਇਹ ਭਾਰਤ-ਅਮਰੀਕਾ ਦੀ ਦੋਸਤੀ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਸਾਬਤ ਹੋਏਗੀ। ਟਰੰਪ ਨੇ ਇੱਕ ਸਵਾਲ ਦੇ ਜਵਾਬ 'ਚ ਸੰਕੇਤ ਦਿੱਤਾ ਕਿ ਉਹ ਭਾਰਤ ਨਾਲ ਵਪਾਰ ਸਮਝੌਤੇ ‘ਤੇ ਦਸਤਖ਼ਤ ਕਰਨ ਲਈ ਤਿਆਰ ਹੈ।Great honor, I think? Mark Zuckerberg recently stated that “Donald J. Trump is Number 1 on Facebook. Number 2 is Prime Minister Modi of India.” Actually, I am going to India in two weeks. Looking forward to it!
— Donald J. Trump (@realDonaldTrump) February 14, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement