ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਾਲ ਰੋਡ 'ਤੇ ਸਥਿਤ ਇਕ ਸੋਨੇ ਦੇ ਵਪਾਰੀ ਦੇ ਘਰ ਕੁਝ ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਨੇ ਘਰ 'ਚ ਪਏ 20 ਤੋਂ 25 ਲੱਖ ਰੁਪਏ ਦੀ ਰਕਮ 'ਤੇ ਹੱਥ ਸਾਫ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਅਣਪਛਾਤੇ ਲੁਟੇਰੇ ਸੋਨਾ ਵਪਾਰੀ ਅਸ਼ੀਸ਼ ਦੇ ਘਰ ਪਿਸਤੌਲਾਂ ਨਾਲ ਦਾਖਲ ਹੋਏ ਅਤੇ ਪਿਸਤੌਲ ਦੀ ਨੋਕ 'ਤੇ ਪਰਿਵਾਰ ਨੂੰ ਬੰਧਕ ਬਣਾ ਲਿਆ। ਉਹ ਘਰ 'ਚ ਪਿਆ ਸੋਨਾ ਲੈ ਕੇ ਫਰਾਰ ਹੋ ਗਏ।ਪੁਲਿਸ ਦੇ ਆਲਾ ਅਧਿਕਾਰੀ ਮੌਕੇ 'ਤੇ ਪਹੁੰਚੇ। ਉਨ੍ਹਾਂ ਮੁਤਾਬਕ ਇਹ ਘਟਨਾ ਤਕਰੀਬਨ 11 ਵਜੇ ਦੀ ਹੈ। ਜਦੋਂ ਲੁਟੇਰੇ ਘਰ ਵਿੱਚ ਦਾਖਲ ਹੋਏ, ਉਸ ਵਕਤ 4 ਮੈਂਬਰ ਘਰ ਵਿੱਚ ਮੌਜੂਦ ਸਨ।

 

ਉਨ੍ਹਾਂ ਨੂੰ ਬੰਧੀ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਵਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾਅਵਾ ਕਰ ਰਹੀ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

 

 
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904