ਨਵੀਂ ਦਿੱਲੀ: ਕਿਸਾਨਾਂ ਵੱਲੋਂ ਹਰਿਆਣਾ ਵਿੱਚ ਲਗਾਤਾਰ ਬੀਜੇਪੀ ਦੇ ਲੀਡਰਾਂ ਤੇ ਉਨ੍ਹਾਂ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਇਹ ਰੋਸ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੂੰ ਵੀ ਝੱਲਣਾ ਪਿਆ। ਇਸ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਜੇਪੀ ਨੂੰ ਇੱਕ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਮੰਗਲਵਾਰ ਰਾਤ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਦੀ ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਲ ਦੇ ਕਮਲਾ ਵਿੱਚ ਵਾਪਰੀ ਘਟਨਾ ਬਾਰੇ ਫੀਡਬੈਕ ਲਿਆ।
ਇੰਡੀਆ ਗੇਟ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਲਈ ਰੱਖਿਆ 1.82 ਕਰੋੜ ਦਾ ਇਨਾਮ, ਭਾਰਤ ਸਰਕਾਰ ਵੱਲੋਂ 'ਦੇਸ਼ ਧ੍ਰੋਹ' ਕਰਾਰ
ਇਸ ਤੋਂ ਬਾਅਦ ਸ਼ਾਹ ਨੇ ਸਲਾਹ ਦਿੱਤੀ ਕਿ ਜਦੋਂ ਤੱਕ ਰਾਜ ਵਿੱਚ ਅੰਦੋਲਨ ਚੱਲ ਰਿਹਾ ਹੈ, ਉਦੋਂ ਤੱਕ ਕਿਸਾਨ ਪੰਚਾਇਤ ਜਾਂ ਰਾਜਨੀਤਿਕ ਪ੍ਰੋਗਰਾਮ ਨਹੀਂ ਕਰਨੇ ਚਾਹੀਦੇ। ਅੰਦੋਲਨ ਦੇ ਮੱਦੇਨਜ਼ਰ ਹੁਣ ਰਾਜ ਵਿੱਚ ਕੋਈ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ ਤਾਂ ਜੋ ਟਕਰਾਅ ਤੋਂ ਬਚਿਆ ਜਾ ਸਕੇ। ਮੀਟਿੰਗ ਵਿੱਚ ਮੌਜੂਦ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਇਹ ਵੀ ਕਿਹਾ ਕਿ ਸ਼ਾਹ ਨੇ ਸੀਐਮ ਮਨੋਹਰ ਲਾਲ ਦੇ ਰੈਲੀ ਵਿੱਚ ਸ਼ਾਮਲ ਨਾ ਹੋਣ ਦੇ ਫੈਸਲੇ ਨੂੰ ਜਾਇਜ਼ ਠਹਿਰਾਇਆ ਹੈ।
ਡੇਰਾ ਬਾਬਾ ਨਾਨਕ 'ਚ ਕਾਂਗਰਸ ਦੇ ਗੁੱਟਾਂ 'ਚ ਖੂਨੀ ਝੜਪ, ਸਰਪੰਚ ਸਣੇ 2 ਦੀ ਗੋਲੀ ਲੱਗਣ ਨਾਲ ਮੌਤ
ਉਨ੍ਹਾਂ ਸਲਾਹ ਦਿੱਤੀ ਕਿ ਟਕਰਾਅ ਦੀ ਸਥਿਤੀ ਨਾ ਬਣੇ, ਇਸ ਲਈ ਕੋਈ ਪ੍ਰੋਗਰਾਮ ਨਹੀਂ ਕੀਤਾ ਜਾਣਾ ਚਾਹੀਦਾ। ਅਦਾਲਤ ਦਾ ਫੈਸਲਾ ਆ ਗਿਆ ਹੈ। ਜਲਦੀ ਹੀ ਸਥਿਤੀ ਆਮ ਹੋ ਜਾਵੇਗੀ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਕਿਸਾਨਾਂ ਨੇ ਲੋਹੜੀ ਦੇ ਮੌਕੇ ‘ਤੇ ਸੰਕਲਪ ਦਿਵਸ ਮਨਾਇਆ। ਇਸ ਦੌਰਾਨ ਉਨ੍ਹਾਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ। ਕਾਪੀਆਂ ਨੂੰ ਕੁੰਡਲੀ ਬਾਰਡਰ 'ਤੇ ਕੱਟ ਕੇ ਰੱਖਿਆ ਗਿਆ ਸੀ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਲੋਹੜੀ ਦੇ ਗੀਤ ਗਾਏ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਅਮਿਤ ਸ਼ਾਹ ਨੇ ਬੀਜੇਪੀ ਲੀਡਰਾਂ ਨੂੰ ਦਿੱਤੀ ਨੇਕ ਸਲਾਹ, ਇੰਝ ਹੋ ਸਕਦਾ ਕਿਸਾਨਾਂ ਦੇ ਗੁੱਸੇ ਤੋਂ ਬਚਾਅ
ਏਬੀਪੀ ਸਾਂਝਾ
Updated at:
14 Jan 2021 01:23 PM (IST)
ਕਿਸਾਨਾਂ ਵੱਲੋਂ ਹਰਿਆਣਾ ਵਿੱਚ ਲਗਾਤਾਰ ਬੀਜੇਪੀ ਦੇ ਲੀਡਰਾਂ ਤੇ ਉਨ੍ਹਾਂ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਇਹ ਰੋਸ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੂੰ ਵੀ ਝੱਲਣਾ ਪਿਆ। ਇਸ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਜੇਪੀ ਨੂੰ ਇੱਕ ਸਲਾਹ ਦਿੱਤੀ ਹੈ।
- - - - - - - - - Advertisement - - - - - - - - -