ਨੌਕਰੀ ਲੱਭ ਰਹੇ 10ਵੀਂ ਪਾਸ ਲੋਕਾਂ ਲਈ ਚੰਗੀ ਖ਼ਬਰ! ਇੱਥੇ ਕਰੋ ਆਨਲਾਈਨ ਆਪਲਾਈ
ਇੰਡੀਅਨ ਪੋਸਟ ਸਰਵਿਸ ਨੇ 10ਵੀਂ ਪਾਸ ਉਮੀਦਵਾਰਾਂ ਲਈ ਬੰਪਰ ਭਰਤੀਆਂ ਨਿਕਲੀਆਂ ਹਨ। ਮਹਾਰਾਸ਼ਟਰ ਪੋਸਟਲ ਸਰਕਲ ਆਫ ਇੰਡੀਆ ਪੋਸਟ ਨੇ ਗ੍ਰਾਮੀਣ ਡਾਕ ਸੇਵਕ (ਜੀਡੀਐਸ) ਅਸਾਮੀਆਂ ਦੀ ਭਰਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਭਰਤੀ ਮੁਹਿੰਮ ਰਾਹੀਂ ਕੁੱਲ 2428 ਅਹੁਦਿਆਂ ਲਈ ਭਰਤੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ 27 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਚਾਹਵਾਨ ਉਮੀਦਵਾਰ 26 ਮਈ ਤੱਕ appost.in ਰਾਹੀਂ ਅਰਜ਼ੀ ਦੇ ਸਕਦੇ ਹਨ।

ਯੋਗਤਾ:
ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਵਾਲੇ ਉਮੀਦਵਾਰਾਂ ਨੇ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 10 ਵੀਂ ਜਮਾਤ, ਸਥਾਨਕ ਭਾਸ਼ਾ ਅਤੇ ਅੰਗਰੇਜ਼ੀ (ਲਾਜ਼ਮੀ ਜਾਂ ਵਿਕਲਪਿਕ ਵਿਸ਼ਿਆਂ ਵਜੋਂ ਪੜ੍ਹਾਈ) ਨਾਲ ਪਾਸ ਹੋਣਾ ਲਾਜ਼ਮੀ ਹੈ।
ਉਮਰ ਹੱਦ:
ਇਨ੍ਹਾਂ ਅਹੁਦਿਆਂ ਲਈ ਬਿਨੈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਮਰ ਹੱਦ ਨਾਲ ਸਬੰਧਤ ਵਧੇਰੇ ਜਾਣਕਾਰੀ ਲਈ, ਅਧਿਕਾਰਤ ਨੋਟੀਫਿਕੇਸ਼ਨ ਵੇਖੋ।
ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਚੋਣ ਮੈਰਿਟ ਸੂਚੀ ਦੇ ਅਧਾਰ 'ਤੇ ਕੀਤੀ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ, ਉਨ੍ਹਾਂ ਨੂੰ 10,000 ਰੁਪਏ ਤੋਂ ਲੈ ਕੇ 14,500 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਲੋੜੀਂਦੀਆਂ ਤਰੀਕਾਂ:
ਅਰਜ਼ੀ ਸ਼ੁਰੂ ਹੋਣ ਦੀ ਤਰੀਕ - 27 ਅਪ੍ਰੈਲ
ਅਰਜ਼ੀ ਦੀ ਆਖਰੀ ਤਰੀਕ - 26 ਮਈ
ਇੰਝ ਕਰੋ ਅਪਲਾਈ:
ਚਾਹਵਾਨ ਅਤੇ ਯੋਗ ਉਮੀਦਵਾਰ https://indiapost.gov.in ਜਾਂ https://appost.in/gdsonline ਦੁਆਰਾ 26 ਮਈ ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਅਧਿਕਾਰਤ ਨੋਟੀਫਿਕੇਸ਼ਨ ਵੇਖੋ।