ਨਵੀਂ ਦਿੱਲੀ: ਖੇਤੀ ਕਾਨੂੰਨਾਂ ਕਰਕੇ ਪੰਜਾਬ ਦੇ ਭਖੇ ਮਾਹੌਲ ਵਿੱਚ ਖਾਲਿਸਤਾਨ ਪੱਖੀ ਸੰਗਠਨ ਵੀ ਸਰਗਰਮ ਹੋ ਗਏ ਹਨ। ਇਸ ਨੂੰ ਵੇਖਦਿਆਂ ਭਾਰਤ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਖਾਲਿਸਤਾਨ ਪੱਖੀ 12 ਸੰਗਠਨਾਂ (Pro-Khalistani) ਦੀ ਵੈੱਬਸਾਈਟ ਨੂੰ ਬਲਾਕ ਕਰਨ ਦੇ ਆਦੇਸ਼ ਦਿੱਤੇ ਹਨ।


ਅਧਿਕਾਰੀਆਂ ਨੇ ਇਹ ਆਦੇਸ਼ ਦਿੰਦੇ ਹੋਏ ਕਿਹਾ ਕਿ ਕੁਝ ਬਲਾਕ ਕੀਤੀਆਂ ਵੈੱਬਸਾਈਟਾਂ ਨੂੰ ਸਿੱਧੇ ਗੈਰਕਾਨੂੰਨੀ ਸੰਗਠਨ ਸਿੱਖਸ ਫਾਰ ਜਸਟਿਸ ਵੱਲੋਂ ਚਲਾਇਆ ਜਾ ਰਿਹਾ ਹੈ। ਖਾਲਿਸਤਾਨ ਪੱਖੀ ਸਮੱਗਰੀ ਇਨ੍ਹਾਂ ਵੈੱਬਸਾਈਟਾਂ 'ਤੇ ਪ੍ਰਸਾਰਿਤ ਕੀਤੀ ਜਾ ਰਹੀ ਸੀ।

ਜਥੇਦਾਰ ਰਣਜੀਤ ਸਿੰਘ ਖੋਲ੍ਹਣਗੇ ਲਾਪਤਾ ਸਰੂਪਾਂ ਬਾਰੇ ਸਾਰੇ ਭੇਤ, ਸਾਬਕਾ ਜਥੇਦਾਰ ਦਾ ਗਿਆਨੀ ਹਰਪ੍ਰੀਤ ਸਿੰਘ ਤੇ ਲੌਂਗੋਵਾਲ ਨੂੰ ਚੈਲੰਜ

ਆਈਟੀ ਮੰਤਰਾਲੇ ਵੱਲੋਂ ਆਈਟੀ ਐਕਟ ਦੀ ਧਾਰਾ 69 ਏ ਤਹਿਤ 12 ਵੈੱਬਸਾਈਟਾਂ ਨੂੰ ਬਲਾਕ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਇਹ ਵੈੱਬਸਾਈਟ ਸਾਰੀਆਂ ਖਾਲਿਸਤਾਨੀ ਗਤੀਵਿਧੀਆਂ ਦਾ ਸਮਰਥਨ ਕਰ ਰਹੀਆਂ ਸੀ ਤੇ ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਸੋਮਵਾਰ ਨੂੰ ਲਾਗੂ ਕੀਤਾ ਗਿਆ ਸੀ।