ਚੰਡੀਗੜ: ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ, ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰ ਸਰਕਾਰ ‘ਚ ਹਿੱਸੇਦਾਰ ਬਾਦਲ ਪਰਿਵਾਰ ‘ਤੇ ਗਰੀਬ ਅਤੇ ਦਲਿਤ ਵਿਰੋਧੀ ਹੋਣ ਦਾ ਦੋਸ਼ ਲਗਾਇਆ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਛਲੇ ਤਿੰਨ ਸਾਲਾਂ ਤੋਂ ਪੋਸਟ ਮੈਟ੍ਰਿਕ ਐਸ.ਸੀ. ਵਿਦਿਆਰਥੀ ਸਕਾਲਰਸ਼ਿਪ ਠੱਪ ਹੋਣ ਕਾਰਨ ਪੰਜਾਬ 'ਚ ਹਜ਼ਾਰਾਂ ਹੋਣਹਾਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਕਰ ਦਿੱਤਾ ਗਿਆ ਹੈ।
ਸਰਕਾਰਾਂ ਦੀ ਸਕੀਮ ਸੰਬੰਧੀ ਬੇਈਮਾਨੀ ਅਤੇ ਬੇਰੁਖ਼ੀ ਕਾਰਨ ਨਿੱਜੀ ਕਾਲਜਾਂ ਅਤੇ ਪ੍ਰੋਫੈਸ਼ਨਲ ਸਿੱਖਿਆ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨੇ ਮਜਬੂਰੀ ਵੱਸ ਇਸ ਵਜ਼ੀਫ਼ਾ ਯੋਜਨਾ ਅਧੀਨ ਦਾਖ਼ਲੇ ਨਾ ਕਰਨ ਦਾ ਫ਼ੈਸਲਾ ਲਿਆ ਹੈ। ਹਰਪਾਲ ਸਿੰਘ ਚੀਮਾ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਦੀ ਅਮਰਿੰਦਰ ਸਿੰਘ ਦੀ ਸਰਕਾਰ ਪੂਰੇ ਤੌਰ ਤੇ ਦਲਿਤ ਵਿਰੋਧੀ ਹੈ, ਜਿਸ ਵੱਲੋਂ ਪਿਛਲੇ ਤਿੰਨ ਸਾਲ ਤੋਂ ਪੋਸਟ ਮੈਟ੍ਰਿਕ ਐਸ.ਸੀ ਵਿਦਿਆਰਥੀ ਸਕਾਲਰਸ਼ਿਪ ਠੱਪ ਕਰ ਦਿੱਤਾ ਗਿਆ।
ਹੁਣ ਤੱਕ ਇਸ ਸਕਾਲਰਸ਼ਿਪ ਅਧੀਨ ਕਾਲਜਾਂ ਦੀ ਗਰੀਬ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਵਜ਼ੀਫ਼ਾ ਰਾਸ਼ੀ ਦਾ ਕਰੀਬ 1800 ਕਰੋੜ ਤੋਂ ਵੱਧ ਦਾ ਬਕਾਇਆ ਹੋ ਚੁੱਕਾ ਹੈ। ਜਦੋਂ ਕਿ ਅਨੇਕਾਂ ਦਲਿਤ ਵਿਦਿਆਰਥੀ ਕਾਲਜਾਂ ਆਦਿ 'ਚੋਂ ਆਪਣੀ ਪੜਾਈ ਪੂਰੀ ਕਰਕੇ ਵੀ ਅਜੇ ਤੱਕ ਡਿਗਰੀਆਂ ਲੈਣ ਤੋਂ ਵਾਂਝੇ ਹਨ, ਕਿਉਂਕਿ ਸਰਕਾਰ ਨੇ ਇਨ੍ਹਾਂ ਕਾਲਜਾਂ ਨੂੰ ਅੱਜ ਤੱਕ ਸਕਾਲਰਸ਼ਿਪ ਦਾ ਕੋਈ ਪੈਸਾ ਜਾਰੀ ਨਹੀਂ ਕੀਤਾ।
ਕੈਂਸਰ ਪੀੜਤ ਸੰਜੇ ਦੱਤ ਇੱਕ ਵਾਰ ਫਿਰ ਮੁੰਬਈ ਦੇ ਲੀਲਾਵਤੀ ਹਸਪਤਾਲ ਭਰਤੀ, ਟੈਸਟ ਕਰਵਾਉਣ ਤੋਂ ਬਾਅਦ ਫਿਰ ਮਿਲੀ ਛੁੱਟੀ
ਉਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਵਧੀਆ ਵਿੱਦਿਆ ਅਤੇ ਬਿਹਤਰੀਨ ਮੌਕੇ ਦੇਣ ਦੇ ਵਾਅਦੇ ਕਰਨ ਵਾਲੀ ਅਮਰਿੰਦਰ ਸਿੰਘ ਸਰਕਾਰ ਨੇ ਗਰੀਬ ਅਤੇ ਦਲਿਤ ਵਿਦਿਆਰਥੀਆਂ ਨੂੰ ਰੋਲ ਕੇ ਰੱਖ ਦਿੱਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਲਈ ਵਿਧਾਨ ਸਭਾ ਅਤੇ ਲੋਕ ਸਭਾ ਸਮੇਤ ਸਰਕਾਰਾਂ ਦੇ ਕਿਰਦਾਰ ਨੂੰ ਲੋਕਾਂ ਦੀ ਕਚਹਿਰੀ 'ਚ ਨੰਗਾ ਕਰੇਗੀ।
ਦਿਲਜੀਤ ਦੋਸਾਂਝ ਨੂੰ ਚੜ੍ਹਿਆ ਟਵਿਟਰ ਯੂਜ਼ਰ 'ਤੇ ਗੁੱਸਾ, ਕਿਹਾ 'ਮੂੰਹ ਸੰਭਾਲ ਕੇ'
ਉਨਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਲੋਕ ਤੇ ਵਿਦਿਆਰਥੀ ਵਿਰੋਧੀ ਲਏ ਗਏ ਸਾਰੇ ਫ਼ੈਸਲੇ ਵਾਪਸੀ ਲਏ ਜਾਣਗੇ ਪਰ ਸਰਕਾਰ ਦੀ ਗਰੀਬ ਤੇ ਦਲਿਤ ਵਿਰੋਧੀ ਨੀਤੀ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।
ਸਰਕਾਰਾਂ ਨੂੰ ਲੋਕਾਂ ਦੀ ਕਚਹਿਰੀ 'ਚ ਕਰਾਂਗੇ ਨੰਗਾ, 'ਆਪ' ਦੇ ਕੇਂਦਰ ਤੇ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ
ਏਬੀਪੀ ਸਾਂਝਾ
Updated at:
16 Aug 2020 07:06 PM (IST)
ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ, ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰ ਸਰਕਾਰ ‘ਚ ਹਿੱਸੇਦਾਰ ਬਾਦਲ ਪਰਿਵਾਰ ‘ਤੇ ਗਰੀਬ ਅਤੇ ਦਲਿਤ ਵਿਰੋਧੀ ਹੋਣ ਦਾ ਦੋਸ਼ ਲਗਾਇਆ ਹੈ।
- - - - - - - - - Advertisement - - - - - - - - -