ਚੰਡੀਗੜ੍ਹ: ਪੁਲਵਾਮਾ ਹਮਲੇ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਦੇਸ਼ ਲਈ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਬਹਾਦਰ ਸੈਨਿਕਾਂ ਨੂੰ ਪ੍ਰਣਾਮ ਕਰਦੇ ਹੋਏ 34 ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।


ਮੁੱਖ ਮੰਤਰੀ ਨੇ ‘ਮਾਨ ਪੱਤਰ’ ਦੇ ਕੇ ਉਨ੍ਹਾਂ ਸਾਰਿਆਂ ਦਾ ਸਨਮਾਨ ਕੀਤਾ, ਜਿਨ੍ਹਾਂ ਨੂੰ ਸਰਕਾਰ ਨੇ ‘ਮਾਨ ਅਤੇ ਸਨਮਾਨ’ ਨੀਤੀ ਤਹਿਤ ਸ਼ਹੀਦ ਫੌਜੀਆਂ ਦੇ ਵਾਰਸਾਂ ਨੂੰ 2017, 2018 ਅਤੇ 2019 ਦੌਰਾਨ ਨੌਕਰੀ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਇਹ ਨਿਮਰ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਅਜ਼ੀਜ਼ਾਂ ਤੋਂ ਵੱਖ ਹੋਣ ਦੀ ਘਾਟ ਨੂੰ ਵਿੱਤੀ ਮੁਆਵਜ਼ਾ ਦੇ ਕੇ ਦੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਸ਼ਹੀਦਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਇੱਕ ਸੁਧਾਰੀ ਨੀਤੀ ਬਣਾਉਣ ਲਈ ਕਿਹਾ ਜਿਸ ਵਿੱਚ ਸ਼ਹੀਦ ਦੇ ਯੋਗ ਪਰਿਵਾਰਕ ਮੈਂਬਰ ਨੂੰ ਨੌਕਰੀ ਤੋਂ ਬਾਅਦ ਵਿਦਿਅਕ ਯੋਗਤਾ ਵਧਾਉਣ ਦੇ ਮਾਮਲੇ ਵਿੱਚ ਉੱਚ ਦਰਜੇ ਦੀ ਨੌਕਰੀ ਦਿੱਤੀ ਜਾ ਸਕਦੀ ਹੈ।

ਪਿਛਲੇ ਸਾਲ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀਆਰਪੀਐਫ ਦੇ ਜਵਾਨ ਸੁਖਜਿੰਦਰ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਦੇ ਪਿੰਡ ਗੜੀਵਿੰਡ ਵਿੱਚ ਏਡੀਸੀ ਨੇ ਸ਼ਹੀਦ ਦੀ ਪਤਨੀ ਨੂੰ 5 ਲੱਖ ਦਾ ਚੈੱਕ ਦਿੱਤਾ। ਇਸ ਦੇ ਨਾਲ ਹੀ ਮਗੇਗਾ ਦੇ ਸ਼ਹੀਦ ਜਮਾਲ ਸਿੰਘ ਦੀ ਪਤਨੀ ਦੀ ਸਰਕਾਰ ਵੱਲੋਂ 5 ਲੱਖ ਦਾ ਚੈੱਕ ਦਿੱਤਾ ਗਿਆ।