ਜੰਮੂ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ ਹੈ। ਨਿਊਜ਼  ਏਜੰਸੀ ਏਐਨਆਈ ਅਨੁਸਾਰ, ਮੁਕਾਬਲਾ ਸ਼ੋਪੀਆਂ ਦੇ ਪਿੰਜੋਰਾ ਖੇਤਰ ਵਿੱਚ ਚੱਲ ਰਿਹਾ ਹੈ। ਪੁਲਿਸ ਤੇ ਸੁਰੱਖਿਆ ਬਲ ਜਵਾਬੀ ਕਾਰਵਾਈ ਕਰ ਰਹੇ ਹਨ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਚਲਾਈ। ਜੰਮੂ-ਕਸ਼ਮੀਰ ਪੁਲਿਸ ਅਨੁਸਾਰ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਪਿੰਜੋਰਾ ਖੇਤਰ ਵਿੱਚ ਇੱਕ ਮੁਕਾਬਲੇ ਵਿੱਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।


ਮੁਕਾਬਲੇ ਦੌਰਾਨ ਤਿੰਨ ਸੁਰੱਖਿਆ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਐਤਵਾਰ ਨੂੰ ਸ਼ੋਪੀਆਂ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰੇ ਸੀ। ਦੱਖਣੀ ਕਸ਼ਮੀਰ ‘ਚ ਪਿਛਲੇ 24 ਘੰਟਿਆਂ ‘ਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ 9 ਹੋ ਗਈ ਹੈ।

ਭਾਰਤੀ ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ੋਪੀਆਂ ਦੇ ਪਿੰਜੋਰਾ ਖੇਤਰ ਵਿੱਚ ਕੁਝ ਅੱਤਵਾਦੀ ਲੁਕੇ ਹੋਏ ਹਨ। ਖੁਫੀਆ ਜਾਣਕਾਰੀ ਦੇ ਅਧਾਰ 'ਤੇ, ਸਥਾਨਕ ਪੁਲਿਸ ਨਾਲ ਮਿਲ ਕੇ ਭਾਰਤੀ ਸੁਰੱਖਿਆ ਬਲਾਂ ਨੇ ਪਿੰਜੋਰਾ ਖੇਤਰ ਨੂੰ ਘੇਰ ਲਿਆ।

ਜਹਾਜ਼ ਕ੍ਰੈਸ਼, ਕੈਪਟਨ ਤੇ ਮਹਿਲਾ ਟ੍ਰੇਨੀ ਦੀ ਮੌਤ

ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਦਮਲ ਹੰਜੀਪੋਰਾ ਖੇਤਰ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਵਿੱਚ ਦੋ ਅੱਤਵਾਦੀ ਮਾਰੇ ਗਏ। ਮੁਕਾਬਲੇ ਦੇ ਮੱਦੇਨਜ਼ਰ ਕੁਲਗਾਮ ਤੇ ਸ਼ੋਪੀਆਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ।