ਗੁਰਦਾਸਪੁਰ: ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਕੋਰੋਨਾਵਾਇਰਸ ਦੀ ਰੋਕਥਾਮ ਲਈ ਜਾਰੀ ਤਾਲਾਬੰਦੀ ਦੌਰਾਨ ਹੁਣ ਸ਼ਰਾਬ ਦੀਆਂ ਫੈਕਟਰੀਆਂ ਵਿੱਚ ਹਿਸਾਬ-ਕਿਤਾਬ ਕਰਨਗੇ। ਇਹ ਹੁਕਮ ਗੁਰਦਾਸਪੁਰ ਦੇ ਡੀਸੀ ਨੇ ਜਾਰੀ ਕੀਤੇ ਹਨ ਤਾਂ ਜੋ ਸ਼ਰਾਬ ਫੈਕਟਰੀਆਂ ਵਿੱਚ ਹੋ ਰਹੀ ਧਾਂਦਲੀ ਰੋਕੀ ਜਾ ਸਕੇ।


ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਅਸ਼ਫ਼ਾਕ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਅਧਿਆਪਕਾਂ ਨੂੰ ਫੈਕਟਰੀ ਵਿੱਚ ਬਣੀਆਂ ਸ਼ਰਾਬ ਦੀਆਂ ਬੋਤਲਾਂ ਦੀ ਨਿਗਰਾਨੀ ਕਰਨ ਦਾ ਕੰਮ ਦਿੱਤਾ ਗਿਆ ਹੈ। ਆਦੇਸ਼ ਮੁਤਾਬਕ ਅਧਿਆਪਕ ਇਹ ਯਕੀਨੀ ਬਣਾਉਣਗੇ ਕਿ ਕਿੰਨੀਆਂ ਬੋਤਲਾਂ ਬਣੀਆਂ ਤੇ ਕਿੰਨੀਆਂ ਵਿਕੀਆਂ ਹਨ।

ਡੀਸੀ ਦੇ ਇਸ ਹੁਕਮ ਨੂੰ ਅਧਿਆਪਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅਧਿਆਪਕਾਂ ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਾ ਦਿੱਤਾ। ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਹੁਕਮ ਰੱਦ ਨਾ ਹੋਏ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ।
ਇਹ ਵੀ ਪੜ੍ਹੋ- 






Education Loan Information:

Calculate Education Loan EMI