ਗੁਰਦਾਸਪੁਰ: ਗੁਰਦਾਸਪੁਰ ਦੇ ਬਹਿਰਾਮਪੁਰ ਰੋਡ 'ਤੇ ਇੱਕ ਨਸ਼ੇੜੀ ਵਲੋਂ ਨਸ਼ੇ ਦੀ ਹਾਲਤ 'ਚ ਆਪਣੇ ਹੀ ਰਿਸ਼ਤੇਦਾਰ ਦਾ ਕਤਲ ਕਰ ਦਿੱਤਾ ਗਿਆ। 2 ਦਿਨ ਪਹਿਲਾਂ ਦੋਸ਼ੀ ਨਵਜੋਤ ਸਿੰਘ ਓਰਫ ਬੱਬਲੂ ਮ੍ਰਿਤਕ ਸ਼ਮਸ਼ੇਰ ਦੇ ਘਰ ਰਹਿਣ ਲਈ ਆਇਆ ਸੀ। ਨਸ਼ੇ ਦਾ ਆਦੀ ਹੋਣ ਕਾਰਨ ਉਹ ਰੋਜ਼ ਨਸ਼ਾ ਕਰਦਾ ਸੀ। ਸ਼ਮਸ਼ੇਰ ਨੇ ਜਦ ਉਸ ਨੂੰ ਨਸ਼ਾ ਪੀਣ ਤੋਂ ਰੋਕਿਆ ਤਾਂ ਦੋਹਾਂ ਵਿੱਚ ਝਗੜਾ ਹੋ ਗਿਆ। ਝਗੜੇ ਦੌਰਾਨ ਸ਼ਮਸ਼ੇਰ ਦੇ ਸਿਰ 'ਤੇ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਰਿਤੂ ਨੇ ਦੱਸਿਆ ਕਿ ਉਸ ਦਾ ਭਰਾ ਸ਼ਮਸ਼ੇਰ ਅਤੇ ਉਸ ਦੇ ਛੋਟਾ ਭਰਾ ਘਰ 'ਚ ਰਹਿੰਦੇ ਸੀ। ਉਨ੍ਹਾਂ ਦਾ ਇਕ ਰਿਸ਼ਤੇਦਾਰ ਬੱਬਲੂ ਉਨ੍ਹਾਂ ਕੋਲ ਰਹਿਣ ਲਈ ਆਇਆ ਹੋਇਆ ਸੀ। ਉਸ ਨੇ ਦੱਸਿਆ ਕਿ ਬੱਬਲੂ ਨਸ਼ਾ ਕਰਨ ਦਾ ਆਦੀ ਹੈ ਅਤੇ ਲੁਧਿਆਣਾ ਵਿੱਚ ਵੀ ਨਸ਼ੇ ਦਾ ਕਾਰੋਬਾਰ ਕਰਦਾ ਹੈ। ਉਥੋਂ ਦੀ ਪੁਲਿਸ ਇਸ ਨੂੰ ਲੱਭ ਰਹੀ ਹੈ, ਜਿਸ ਕਾਰਨ ਉਹ ਇੱਥੇ ਆ ਕੇ ਲੁਕਿਆ ਹੋਇਆ ਸੀ।

ਰੋਹਿਤ ਸ਼ਰਮਾ ਸਣੇ ਇਹ 4 ਖਿਡਾਰੀ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਲਈ ਨਾਮਜ਼ਦ

ਰਾਤ ਨੂੰ ਇਹ ਕਾਫੀ ਨਸ਼ਾ ਕਰ ਕੇ ਆਇਆ ਸੀ, ਜਦ ਉਸ ਦੇ ਭਰਾ ਨੇ ਇਸ ਨੂੰ ਨਸ਼ਾ ਕਰਨ ਤੋਂ ਰੋਕਿਆ ਤਾਂ ਇਸ ਨੇ ਨਸ਼ੇ ਦੀ ਹਾਲਤ ਵਿੱਚ ਉਸ ਦੇ ਭਰਾ ਦੇ ਸਿਰ 'ਤੇ ਇੱਟ ਨਾਲ ਹਮਲਾ ਕਰ ਕੇ ਉਸ ਨੂੰ ਮਾਰ ਦਿੱਤਾ।

ਪਾਵਰਕੌਮ ਸੀਐਚਬੀ ਕਾਮਿਆਂ ਵੱਲੋਂ ਮੈਨੇਜਮੈਂਟ ਤੇ ਸਰਕਾਰ ਖਿਲਾਫ਼ ਧਰਨਾ

ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਭੈਣ ਦੇ ਬਿਆਨ ਦਰਜ਼ ਕਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ 'ਤੇ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਹੈ ਅਤੇ ਉਨ੍ਹਾਂ ਕਿਹਾ ਇਸ ਮਾਮਲੇ 'ਤੇ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਦੋਸ਼ੀ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ