ਤਰਨ ਤਾਰਨ: ਅੱਜ ਅਮਰਕੋਟ, ਤਰਨ ਤਾਰਨ 'ਚ ਕਿਸਾਨ ਲੀਡਰ ਗੁਰਨਾਮ ਚੜੂਨੀ ਦੀ ਰੈਲੀ ਸੀ। ਰੈਲੀ ਵਿੱਚ ਗੁਰਨਾਮ ਚੜੂਨੀ ਨੇ ਮਿਸ਼ਨ ਪੰਜਾਬ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਮੇਟੀ ਤੈਅ ਕਰੇਗੀ ਕਿ ਕਿਸਾਨ ਦਿੱਲੀ ਬਾਰਡਰਾਂ 'ਤੇ ਰਾਹ ਛੱਡਣਗੇ ਜਾਂ ਨਹੀਂ। ਗੁਰਨਾਮ ਚੜੂਨੀ ਨੇ ਮਿਸ਼ਨ ਪੰਜਾਬ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਭ ਕੁਝ ਕਾਰਪੋਰੇਟ ਦੇ ਹੱਥਾਂ ਵਿੱਚ ਜਾ ਰਿਹਾ ਹੈ। 

 

ਚੜੂਨੀ ਨੇ ਕਿਹਾ ਕਿਸਾਨਾਂ, ਮਜ਼ਦੂਰਾਂ ਨੂੰ ਆਪਣਾ ਰੁਜ਼ਗਾਰ ਬਚਾਉਣ ਲਈ ਆਪਣੇ ਕਾਨੂੰਨ ਬਣਾਉਣੇ ਪੈਣਗੇ। ਕਾਨੂੰਨ ਉਦੋਂ ਹੀ ਆਪਣੇ ਹੋ ਸਕਦੇ ਹਨ ਜੇ ਆਪਣੀ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਮਿਸ਼ਨ ਪੰਜਾਬ ਦੇ ਤਹਿਤ, ਲੋਕਾਂ ਨੂੰ ਖੜ੍ਹੇ ਰਹਿਣਾ ਚਾਹੀਦਾ ਹੈ। ਅਮਰਕੋਟ ਦੀ ਅਨਾਜ ਮੰਡੀ ਵਿੱਚ ਗੁਰਨਾਮ ਚੜੂਨੀ ਦੀ ਰੈਲੀ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਹੋਏ ਨਿਕਲੀ। ਲੱਖਾ ਸਿਧਾਣਾ ਵੀ ਗੁਰਨਾਮ ਚੜੂਨੀ ਦੀ ਰੈਲੀ ਵਿੱਚ ਪਹੁੰਚਿਆ। ਇਸ ਦੌਰਾਨ ਪੰਜਾਬੀ ਗਾਇਕ ਕੰਵਰ ਗਰੇਵਾਲ ਵੀ ਪਹੁੰਚੇ। 

 

ਉਧਰ ਹਿਸਾਰ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਰਾਮਾਇਣ ਟੋਲ ਪਲਾਜ਼ਾ 'ਤੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਕਾਲੇ ਝੰਡੇ ਦਿਖਾ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ। ਸੁਰੱਖਿਆ ਪ੍ਰਬੰਧਾਂ ਲਈ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਸੜਕ 'ਤੇ ਵਾਹਨਾਂ ਦੇ ਸਾਹਮਣੇ ਖੜ੍ਹੇ ਹੋ ਕੇ ਕਿਸਾਨਾਂ ਨੇ ਬਾਦਲ ਨੂੰ ਕਾਲੇ ਝੰਡੇ ਦਿਖਾਏ। ਰਾਮਾਇਣ ਟੋਲ ਪਲਾਜ਼ਾ ਹਿਸਾਰ ਦਿੱਲੀ ਹਾਈਵੇ 'ਤੇ ਸਥਿਤ ਹੈ। 

 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਵੱਡੇ ਐਕਸ਼ਨ ਦਾ ਐਲਾਨ ਕੀਤਾ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ 17 ਸਤੰਬਰ ਨੂੰ ਸੰਸਦ ਵਿੱਚ ਤਿੰਨ ਖੇਤੀ ਕਾਨੂੰਨ ਬਣਾਉਣ ਵਾਲੇ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904