ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਅੱਜ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਉਨ੍ਹਾਂ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਕਿਸਾਨਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਅੱਗੇ ਆਉਣ ਲਈ ਕਿਹਾ। ਇਸ ਦੌਰਾਨ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਦੀ ਵੀ ਚਰਚਾ ਹੈ। ਚੜੂਨੀ ਨੇ ਕਿਹਾ ਹੈ ਕਿ ਮੈਂ ਚੋਣ ਨਹੀਂ ਲੜਾਂਗਾ।

 

ਫਗਵਾੜਾ ਵਿੱਚ ਕਿਸਾਨਾਂ ਵੱਲੋਂ ਗੰਨੇ ਦੇ ਸਮਰਥਨ ਮੁੱਲ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚੜੂਨੀ ਨੇ ਕਿਹਾ ਹੈ ਕਿ ਮੈਂ ਕਿਸਾਨਾਂ ਦਾ ਸਮਰਥਨ ਕਰਦਾ ਹਾਂ।ਭਾਵੇਂ ਮੈਨੂੰ ਪੰਜਾਬ ਦੇ ਗੰਨਾ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਸਾਹਮਣਾ ਕਰਨਾ ਪਵੇ, ਮੈਂ ਤਿਆਰ ਹਾਂ।

 

ਚੜੂਨੀ ਨੇ ਕਿਹਾ ਕਿ ਕਿਸਾਨ ਕਾਰਪੋਰੇਟ ਘਰਾਣਿਆਂ ਨਾਲੋਂ ਅਮੀਰ ਹਨ। ਕਿਸਾਨ ਆਪਣਾ ਕਾਰਪੋਰੇਟ ਖੁਦ ਬਣਾਉਣਗੇ। ਖੇਤੀਬਾੜੀ ਕਾਨੂੰਨ ਰੱਦ ਹੋਣ ਤੋਂ ਬਾਅਦ ਇਸ ਵਿਚਾਰ 'ਤੇ ਕੰਮ ਕੀਤਾ ਜਾਵੇਗਾ