ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਸਿੱਖ ਧਰਮ ਦੇ ਬਾਨੀ ਅਤੇ 10 ਗੁਰੂਆਂ 'ਚੋਂ ਸਭ ਤੋਂ ਪਹਿਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਨਾਲ ਸਬੰਧਿਤ ਇਕ ਪੁਸਤਕ ਰਿਲੀਜ਼ ਕੀਤੀ।
ਇੱਕ ਟਵੀਟ ਵਿੱਚ ਮੋਦੀ ਨੇ ਉਨ੍ਹਾਂ ਦੀ ਕਿਤਾਬ ਜਾਰੀ ਕਰਨ ਵਾਲੀ ਇੱਕ ਤਸਵੀਰ ਪੋਸਟ ਕੀਤੀ ਅਤੇ ਦੱਸਿਆ ਕਿ ਇਹ ਕਿਤਾਬ ਚੰਡੀਗੜ੍ਹ ਵਿੱਚ ਰਹਿਣ ਵਾਲੇ ਕਿਰਪਾਲ ਸਿੰਘ ਦੁਆਰਾ ਲਿਖੀ ਗਈ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਜਾਰੀ ਕੀਤੀ ਗਈ ਹੈ। ਇਸ ਕਿਤਾਬ ਨੂੰ ਚੰਡੀਗੜ੍ਹ ਦੇ ਰਹਿਣ ਵਾਲੇ ਕਿਰਪਾਲ ਸਿੰਘ ਜੀ ਨੇ ਲਿਖਿਆ ਹੈ।”
ਕਿਤਾਬ ਦੇ ਜਾਰੀ ਹੋਣ ਸਮੇਂ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ ਵੀ ਮੌਜੂਦ ਸੀ।