ਪੜਚੋਲ ਕਰੋ
Advertisement
ਜ਼ਹਿਰੀਲੀ ਸ਼ਰਾਬ ਦੀ ਖ਼ਤਰਨਾਕ ਖੇਡ 'ਚ ਅੱਧਾ ਦਰਜਨ ਵਿਧਾਇਕ ਖਿਡਾਰੀ? ਮਜੀਠੀਆ ਨੇ ਮੰਗਿਆ ਕੈਪਟਨ ਦਾ ਅਸਤੀਫਾ
ਪੰਜਾਬ 'ਚ ਹੋਈਆਂ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਇੱਕ 'ਕਾਂਗਰਸ ਮੇਡ ਐਕਸੀਡੈਂਟ' ਹੈ। ਇਹ ਇਲਜ਼ਾਮ ਸ਼੍ਰੋਮਣੀ ਅਕਾਲੀ ਦਲ ਨੇ ਲਾਇਆ ਹੈ। ਅਕਾਲੀ ਦਲ ਦੇ ਜਨਰਲ ਸੱਕਤਰ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਦੇ ਪਿੱਛੇ ਕਾਂਗਰਸ ਦੇ ਅੱਧੇ ਦਰਜਨ ਵਿਧਾਇਕ ਸ਼ਾਮਲ ਹਨ।
ਚੰਡੀਗੜ੍ਹ: ਪੰਜਾਬ 'ਚ ਹੋਈਆਂ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਇੱਕ 'ਕਾਂਗਰਸ ਮੇਡ ਐਕਸੀਡੈਂਟ' ਹੈ। ਇਹ ਇਲਜ਼ਾਮ ਸ਼੍ਰੋਮਣੀ ਅਕਾਲੀ ਦਲ ਨੇ ਲਾਇਆ ਹੈ। ਅਕਾਲੀ ਦਲ ਦੇ ਜਨਰਲ ਸੱਕਤਰ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਦੇ ਪਿੱਛੇ ਕਾਂਗਰਸ ਦੇ ਅੱਧੇ ਦਰਜਨ ਵਿਧਾਇਕ ਸ਼ਾਮਲ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਮਜੀਠੀਆ ਨੇ ਸੀਬੀਆਈ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਪੂਰੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਤਰਨ ਤਾਰਨ ਦੇ ਤਤਕਾਲੀਨ ਐਸਐਸਪੀ ਧਰੁਵ ਦਹੀਆ 'ਤੇ ਕਤਲ ਦਾ ਕੇਸ ਦਾਇਰ ਕਰਨਾ ਚਾਹੀਦਾ ਹੈ।
ਮਜੀਠੀਆ ਨੇ ਕਿਹਾ ਕਿ ਜਿਸ ਤਰ੍ਹਾਂ ਦੋ ਸਾਲ ਪਹਿਲਾਂ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਵਿੱਚ ਰੇਲ ਹਾਦਸਾ ਵਾਪਰਿਆ ਸੀ ਤੇ ਸਰਕਾਰ ਨੇ ਲਿਪਾਪੋਚੀ ਕਰ ਦਿੱਤੀ ਸੀ। ਇਸੇ ਤਰ੍ਹਾਂ ਕਾਂਗਰਸ ਸਰਕਾਰ ਇਸ ਮਾਮਲੇ ਵਿੱਚ ਵੀ ਲਿਪਾਪੋਚੀ ਕਰਨ 'ਚ ਰੁੱਝ ਗਈ ਹੈ। ਐਸਐਚਓ, ਆਬਕਾਰੀ ਦੇ ਇੰਸਪੈਕਟਰਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਵੱਡੀਆਂ ਮੱਛੀਆਂ ਫੜੀਆਂ ਨਹੀਂ ਜਾ ਰਹੀਆਂ ਹਨ।
ਬਿਕਰਮ ਮਜੀਠੀਆ ਨੇ ਕੈਪਟਨ ਸਰਕਾਰ ‘ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੇ ਮੌਤਾਂ ਦੀ ਗਿਣਤੀ ਲੁਕਾਉਣ ਦਾ ਵੀ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਹੁਣ ਤੱਕ 100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਪਰ ਸਰਕਾਰ ਨੇ ਜਾਣਬੁੱਝ ਕੇ ਅੰਕੜਾ ਛਪਾਈ ਰੱਖਿਆ। ਮਜੀਠੀਆ ਨੇ ਕਿਹਾ ਕਿ ਪੱਟੀ ਦੇ ਵਿਧਾਇਕ ਹਰਮਿੰਦਰ ਗਿੱਲ, ਖਡੂਰ ਸਾਹਿਬ ਦੇ ਰਮਨਜੀਤ ਸਿੰਘ ਸਿੱਕੀ, ਜੰਡਿਆਲਾ ਗੁਰੂ ਦੇ ਸੁਖਵਿੰਦਰ ਸਿੰਘ ਡੈਨੀ, ਤਰਨ ਤਾਰਨ ਦੇ ਡਾ. ਧਰਮਵੀਰ ਅਗਨੀਹੋਤਰੀ ਦੀ ਅਗਵਾਈ ਹੇਠ ਨਜਾਇਜ਼ ਸ਼ਰਾਬ ਦਾ ਕਾਰੋਬਾਰ ਪ੍ਰਫੁੱਲਤ ਹੋ ਰਿਹਾ ਸੀ। ਮੁੱਖ ਮੰਤਰੀ ਸਣੇ ਪ੍ਰਸ਼ਾਸਨ ਇਸ ਬਾਰੇ ਚੰਗੀ ਤਰ੍ਹਾਂ ਜਾਣਦਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement