ਪੜਚੋਲ ਕਰੋ
Advertisement
ਹਨੂੰਮਾਨ ਤੇ ਮਹਾਤਮਾ ਗਾਂਧੀ ਵੀ ਸੀ 'ਅੰਦੋਲਨਜੀਵੀ', ਰਾਕੇਸ਼ ਟਿਕੈਤ ਨੇ ਕਿਹਾ- ਕਿਸਾਨਾਂ ਨਾਲ ਗੱਲ ਕਰੇ ਸਰਕਾਰ
ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਗਵਾਨ ਹਨੂੰਮਾਨ ਅਤੇ ਮਹਾਤਮਾ ਗਾਂਧੀ ਵੀ ‘ਅੰਦੋਲਨਜੀਵੀ’ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰੇ, ਉਨ੍ਹਾਂ ਨੂੰ ਫੜ ਕੇ ਜੇਲ੍ਹ ਵਿੱਚ ਨਹੀਂ ਸੁੱਟਣਾ ਚਾਹੀਦਾ।
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਗਵਾਨ ਹਨੂੰਮਾਨ ਅਤੇ ਮਹਾਤਮਾ ਗਾਂਧੀ ਵੀ ‘ਅੰਦੋਲਨਜੀਵੀ’ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰੇ, ਉਨ੍ਹਾਂ ਨੂੰ ਫੜ ਕੇ ਜੇਲ੍ਹ ਵਿੱਚ ਨਹੀਂ ਸੁੱਟਣਾ ਚਾਹੀਦਾ। ਇਸ ਦੇ ਨਾਲ ਹੀ, ਉਨ੍ਹਾਂ ਭਾਜਪਾ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਲੈ ਕੇ ਕਿਹਾ ਕਿ ਜਦੋਂ ਉਹ ਰਾਸ਼ਟਰਪਤੀ ਬਣਨ ਜਾ ਰਹੇ ਸਨ, ਤਾਂ ਉਨ੍ਹਾਂ 'ਤੇ ਅਯੁੱਧਿਆ ਦਾ ਮੁਕਦਮਾ ਚਲਵਾ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ ਐਤਵਾਰ ਨੂੰ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸਰਕਾਰ ਨੂੰ ਸ਼ਾਂਤੀ ਨਾਲ ਨਹੀਂ ਬੈਠਣਦਿੱਤਾ ਜਾਵੇਗਾ। ਕਰਨਾਲ ਜ਼ਿਲ੍ਹੇ ਦੀ ਇੰਦਰੀ ਅਨਾਜ ਮੰਡੀ ਵਿਖੇ ਕਿਸਾਨਾਂ ਦੀ ‘ਮਹਾਂਪੰਚਾਇਤ’ ਨੂੰ ਸੰਬੋਧਨ ਕਰਦਿਆਂ ਟਿਕੈਤ ਨੇ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅਗਵਾਈ ਕਰ ਰਹੇ 40 ਆਗੂ ਦੇਸ਼ ਭਰ ਵਿੱਚ ਘੁੰਮਣਗੇ ਅਤੇ ਹਮਾਇਤ ਦੀ ਅਪੀਲ ਕਰਨਗੇ।
ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ, ਟਿਕੈਤ ਨੇ ਐਤਵਾਰ ਨੂੰ ਕਿਹਾ, "ਜਦ ਤੱਕ ਸਰਕਾਰ ਸਾਡੇ ਹੱਕ ਵਿੱਚ ਫੈਸਲਾ ਨਹੀਂ ਲੈਂਦੀ, ਕਮੇਟੀ (ਵਿਰੋਧ ਕਰ ਰਹੇ ਨੇਤਾਵਾਂ) ਨਾਲ ਗੱਲ ਨਹੀਂ ਕਰਦੀ ਅਤੇ ਸਾਡੀਆਂ ਮੰਗਾਂ ਲਈ ਸਹਿਮਤ ਨਹੀਂ ਹੁੰਦੀ, ਅਸੀਂ ਉਨ੍ਹਾਂ ਨੂੰ ਚੈਨ ਨਾਲ ਬੈਠਣ ਨਹੀਂ ਦੇਵਾਂਗੇ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement