ਪੜਚੋਲ ਕਰੋ
(Source: ECI/ABP News)
ਹਰਪਾਲ ਚੀਮਾ ਨੇ ਕੀਤੀ ਵਰਕਰਾਂ ਨਾਲ ਮੀਟਿੰਗ, ਸੱਤ ਜਨਵਰੀ ਨੂੰ ਕਰਨਗੇ ਕੈਪਟਨ ਦੇ ਘਰ ਦਾ ਘਿਰਾਓ
ਅੱਜ ਬਠਿੰਡਾ 'ਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੀ 7 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਦੀ ਕਰ ਰਹੇ ਨੇ ਤਿਆਰੀ ਕਰ ਰਹੇ ਹਨ। ਜਿਸ ਦਾ ਕਾਰਨ ਹੈ ਪੰਜਾਬ 'ਚ ਵਧੇ ਬਿਜਲੀ ਦੀਆਂ ਕੀਮਤਾਂ।

ਬਠਿੰਡਾ: ਅੱਜ ਬਠਿੰਡਾ 'ਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੀ 7 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਦੀ ਕਰ ਰਹੇ ਨੇ ਤਿਆਰੀ ਕਰ ਰਹੇ ਹਨ। ਜਿਸ ਦਾ ਕਾਰਨ ਹੈ ਪੰਜਾਬ 'ਚ ਵਧੇ ਬਿਜਲੀ ਦੀਆਂ ਕੀਮਤਾਂ।
ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਅਕਾਲੀ ਦਲ ਨੇ ਲੁੱਟਿਆ ਹੁਣ ਕਾਂਗਰਸ ਲੁੱਟ ਰਹੀ ਹੈ। ਪੰਜਾਬ ਭਰ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜਿਸ ਦੇ ਚਲਦੇ ਅਸੀਂ ਪੰਜਾਬ ਭਰ ਦੇ ਜ਼ਿਲ੍ਹਿਆਂ 'ਚ ਮੀਟਿੰਗ ਦਾ ਦੌਰ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਾ ਕੀਤਾ ਸੀ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਅਸੀਂ ਬਿਜਲੀ ਦੇ ਵਧੇ ਹੋਏ ਰੇਟਾਂ ਨੂੰ ਘਟਾਵਾਂਗਾ ਬੜੀ ਹੈਰਾਨੀ ਦੀ ਗੱਲ ਹੈ ਕਿ ਤਿੰਨ ਸਾਲ ਬੀਤ ਗਏ ਸਰਕਾਰ ਬਣੀ ਨੂੰ ਬਿਜਲੀ ਦੇ ਰੇਟ ਘਟਾਉਣੇ ਤਾਂ ਕੀ ਸੀ ਸਗੋਂ 12ਵਾਰੀ ਵਧਾ ਦਿੱਤੇ ਗਏ ਹਨ।
ਪਰਮਿੰਦਰ ਸਿੰਘ ਢੀਂਡਸਾ ਵੱਲੋਂ ਦਿੱਤੇ ਅਸਤੀਫੇ 'ਤੇ ਬੋਲਦੇ ਹਰਪਾਲ ਚੀਮਾ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਦੀ ਤਾਂ ਉਹ ਗੱਲ ਹੈ ਦੇਰ ਆਏ ਦਰੁਸਤ ਆਏ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਇਸ ਤੋਂ ਵੀ ਚੰਗਾ ਹੁੰਦਾ ਕਿ ਜੇਕਰ ਉਹ 2015 'ਚ ਅਸਤੀਫਾ ਦੇ ਦਿੰਦੇ ਤਾਂ ਚੰਗਾ ਹੁੰਦਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ 'ਤੇ ਕੀਤੇ ਗਏ ਹਮਲੇ 'ਤੇ ਬੋਲਦੇ ਕਿਹਾ ਕਿ ਨਨਕਾਣਾ ਸਾਹਿਬ 'ਤੇ ਹਮਲਾ ਬਹੁਤ ਮਾੜੀ ਗੱਲ ਹੈ। ਜੇ ਕਿਸੇ ਵੀ ਦੇਸ਼ 'ਚ ਘੱਟ ਗਿਣਤੀਆਂ 'ਤੇ ਹਮਲੇ ਨਹੀਂ ਹੋਣੇ ਚਾਹਿਦੇ। ਉਨ੍ਹਾਂ ਅੱਗੇ ਕਿਹਾ ਕਿ ਬਠਿੰਡੇ ਤੋਂ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਤੁਰੰਤ ਮੋਦੀ 'ਤੇ ਪ੍ਰੈਸ਼ਰ ਬਣਾ ਇਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰਨੀ ਚਾਹਿਦੀ ਹੈ ਅਤੇ ਗੱਲ ਨਾ ਮੰਨੇ ਜਾਣ 'ਤੇ ਉਨ੍ਹਾਂ ਨੂੰ ਤੁਰੰਤ ਮੰਤਰੀ ਪਦ ਤੋਂ ਬਾਹਰ ਹੋਣਾ ਚਾਹੀਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਸਿਹਤ
Advertisement
ਟ੍ਰੈਂਡਿੰਗ ਟੌਪਿਕ
