ਸ਼ਿਮਲਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸੇਹਤ ਅਚਾਨਕ ਖਰਾਬ ਹੋ ਗਈ। ਸਾਹ ਲੈਣ 'ਚ ਮੁਸ਼ਕਲ ਹੋਣ ਕਾਰਨ ਉਨ੍ਹਾਂ ਨੂੰ ਹਿਮਾਚਲ ਦੇ ਸਭ ਤੋਂ ਵੱਡੇ ਹਸਪਤਾਲ ਆਈਜੀਐਸਮੀ ਲਿਜਾਇਆ ਗਿਆ। ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ।

ਆਈਜੀਐਮਸੀ ਦੇ ਪ੍ਰਿੰਸੀਪਲ ਰਜਨੀਸ਼ ਪਠਾਨੀਆ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਉਸ ਦਾ ਚੈੱਕਅਪ ਕੀਤਾ ਗਿਆ ਹੈ ਅਤੇ ਕੁਝ ਜ਼ਰੂਰੀ ਟੈਸਟ ਵੀ ਲਏ ਗਏ ਹਨ। ਹੁਣ ਉਨ੍ਹਾਂ ਦੀ ਹਾਲਤ ਠੀਕ ਹੈ।


ਮਨੋਹਰ ਲਾਲ ਖੱਟਰ ਕੱਲ੍ਹ ਸ਼ਿਮਲਾ ਪਹੁੰਚੇ ਸੀ। ਆਈਜੀਐਸਮੀ 'ਚ ਟੈਸਟ ਕਰਵਾਉਣ ਤੋਂ ਬਾਅਦ ਵਾਪਸ ਆਏ ਖੱਟਰ ਨੇ ਕਿਹਾ ਕਿ ਉਨ੍ਹਾਂ ਦੀ ਸੇਹਤ ਠੀਕ ਹੈ। ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ ਹੈ ਤੇ ਡਾਕਟਰ ਚੰਗੇ ਹਨ।