Haryana election: ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਵੇਗਾ ਨਤੀਜਾ ?
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਇੱਥੇ ਇੱਕ ਪੜਾਅ ਵਿੱਚ 90 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਣਗੀਆਂ। ਵੋਟਿੰਗ 1 ਅਕਤੂਬਰ ਨੂੰ ਹੋਵੇਗੀ ਅਤੇ 4 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
Haryana election: ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਇੱਥੇ ਇੱਕ ਪੜਾਅ ਵਿੱਚ 90 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਣਗੀਆਂ। ਵੋਟਿੰਗ 1 ਅਕਤੂਬਰ ਨੂੰ ਹੋਵੇਗੀ ਅਤੇ 4 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇ ਜੰਮੂ ਕਸ਼ਮੀਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ 'ਚ 3 ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਜਿਸ ਦੇ ਨਤੀਜੇ ਵੀ 4 ਅਕਤੂਬਰ ਨੂੰ ਐਲਾਨੇ ਜਾਣਗੇ।
Schedule for Elections in #Haryana to be held in a single phase .
— Election Commission of India (@ECISVEEP) August 16, 2024
Details in images pic.twitter.com/YerZLCvUTa
ਮੁੱਖ ਚੋਣ ਅਧਿਕਾਰੀ (CEC) ਰਾਜੀਵ ਕੁਮਾਰ ਨੇ ਦੱਸਿਆ ਕਿ ਹਰਿਆਣਾ ਦੀ ਅੰਤਿਮ ਵੋਟਰ ਸੂਚੀ 27 ਅਗਸਤ ਨੂੰ ਜਾਰੀ ਕੀਤੀ ਜਾਵੇਗੀ। ਜਿਨ੍ਹਾਂ ਨੇ ਵੋਟਰ ਕਾਰਡ ਨਹੀਂ ਬਣਾਏ, ਉਨ੍ਹਾਂ ਕੋਲ ਅਜੇ ਸਮਾਂ ਹੈ। ਪੂਰੇ ਦੇਸ਼ ਵਿੱਚ ਪਹਿਲੀ ਵਾਰ ਪੋਲਿੰਗ ਸਟੇਸ਼ਨ ਝੁੱਗੀਆਂ ਤੇ ਬਹੁਮੰਜ਼ਿਲਾ ਹਾਊਸਿੰਗ ਸੁਸਾਇਟੀਆਂ ਵਿੱਚ ਬਣਾਏ ਜਾ ਰਹੇ ਹਨ। ਇਨ੍ਹਾਂ ਵਿੱਚ ਗੁਰੂਗ੍ਰਾਮ, ਫਰੀਦਾਬਾਦ ਅਤੇ ਸੋਨੀਪਤ ਸ਼ਾਮਲ ਹਨ। ਇਹ ਸ਼ਹਿਰੀ ਖੇਤਰ ਹਨ।
ਦੱਸ ਦਈਏ ਕਿ ਚੋਣ ਕਮਿਸ਼ਨ ਨੇ ਸ਼ੁੱਕਰਵਾਰ 16 ਅਗਸਤ ਨੂੰ ਜੰਮੂ-ਕਸ਼ਮੀਰ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ 'ਚ 3 ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਹਰਿਆਣਾ ਵਿੱਚ 1 ਅਕਤੂਬਰ ਨੂੰ ਮਤਦਾਨ ਦਾ ਇੱਕ ਪੜਾਅ ਹੋਵੇਗਾ। ਦੋਵਾਂ ਰਾਜਾਂ ਦੇ ਨਤੀਜੇ 4 ਅਕਤੂਬਰ ਨੂੰ ਆਉਣਗੇ।
In true spirit of keeping promises, here is a shorter electioneering period and in the best possible conducive weather. Schedule for Elections in J&K to be held in 3 phases : CEC Kumar pic.twitter.com/ck9tFVoFFD
— Election Commission of India (@ECISVEEP) August 16, 2024
ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ ਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ 87 ਲੱਖ 9 ਹਜ਼ਾਰ ਵੋਟਰ, 11 ਹਜ਼ਾਰ 838 ਪੋਲਿੰਗ ਬੂਥ ਹਨ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾ ਕਿਹਾ ਕਿ ਜੰਮੂ-ਕਸ਼ਮੀਰ 'ਚ ਲੋਕਾਂ ਨੇ ਅੱਤਵਾਦ ਨੂੰ ਨਕਾਰ ਦਿੱਤਾ ਹੈ ਅਤੇ ਬਾਈਕਾਟ ਛੱਡ ਕੇ ਬੈਲਟ ਦਾ ਸਮਰਥਨ ਕੀਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਚੋਣਾਂ ਕਰਵਾਉਣਾ ਚਾਹੁੰਦੇ ਹਨ। ਘਾਟੀ ਨੇ ਪਿਛਲੀਆਂ ਚੋਣਾਂ ਵਿੱਚ ਹਿੰਸਾ ਨੂੰ ਨਕਾਰ ਦਿੱਤਾ ਸੀ।
ਜੰਮੂ-ਕਸ਼ਮੀਰ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਤ ਪ੍ਰਦੇਸ਼ ਹੈ। ਪੂਰਨ ਰਾਜ ਦਾ ਦਰਜਾ ਖ਼ਤਮ ਹੋਣ ਤੋਂ ਬਾਅਦ ਇਸ ਦੀ ਵਿਧਾਨ ਸਭਾ ਦੀ ਤਸਵੀਰ ਵੀ ਬਦਲ ਗਈ ਹੈ। ਹੁਣ ਜੰਮੂ-ਕਸ਼ਮੀਰ ਵਿੱਚ 114 ਸੀਟਾਂ ਹਨ, ਜਿਨ੍ਹਾਂ ਵਿੱਚੋਂ 24 ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਆਉਂਦੀਆਂ ਹਨ। ਇਸ ਤਰ੍ਹਾਂ ਸਿਰਫ਼ 90 ਸੀਟਾਂ ਹਨ, ਜਿਨ੍ਹਾਂ 'ਤੇ ਚੋਣਾਂ ਹੋਣੀਆਂ ਹਨ। 90 'ਚੋਂ 43 ਸੀਟਾਂ ਕਸ਼ਮੀਰ ਡਿਵੀਜ਼ਨ ਦੇ ਹਿੱਸੇ ਆਈਆਂ ਹਨ, ਜਦਕਿ 47 ਜੰਮੂ ਡਿਵੀਜ਼ਨ ਦੇ ਹਿੱਸੇ ਆਈਆਂ ਹਨ। ਇਸ ਤੋਂ ਪਹਿਲਾਂ ਸਿਰਫ਼ 87 ਸੀਟਾਂ 'ਤੇ ਹੀ ਚੋਣਾਂ ਹੋਈਆਂ ਸਨ।
ਜ਼ਿਕਰ ਕਰ ਦਈਏ ਕਿ ਜੰਮੂ-ਕਸ਼ਮੀਰ 'ਚ 2014 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 87 ਸੀਟਾਂ 'ਤੇ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚੋਂ ਪੀਡੀਪੀ ਨੇ 28 ਸੀਟਾਂ ਜਿੱਤੀਆਂ ਹਨ ਜਦਕਿ ਭਾਜਪਾ ਨੇ 25 ਸੀਟਾਂ ਜਿੱਤੀਆਂ ਹਨ। ਨੈਸ਼ਨਲ ਕਾਨਫ਼ਰੰਸ ਨੇ 15, ਕਾਂਗਰਸ ਨੇ 12 ਸੀਟਾਂ ਜਿੱਤੀਆਂ ਸਨ, ਜਦਕਿ ਹੋਰ ਪਾਰਟੀਆਂ ਨੇ 7 ਸੀਟਾਂ ਜਿੱਤੀਆਂ ਸਨ।