ਰੋਹਤਕ: ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ ਕਿ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿੱਚ ਵੱਖਰੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ। ਸਿੰਘ ਨੇ ਕਿਹਾ ਕਿ ਰਾਮ ਰਹੀਮ ਨੂੰ ਬੱਬਰ ਖਾਲਸਾ ਤੇ ਕੌਮਾਂਤਰੀ ਅੱਤਵਾਦੀ ਸਮੂਹ ਤੋਂ ਜਾਨ ਦਾ ਖ਼ਤਰਾ ਹੈ, ਇਸ ਲਈ ਉਸ ਨੂੰ ਜੇਲ੍ਹ 'ਚ ਵੱਖਰੀ ਸੁਰੱਖਿਆ ਦਿੱਤੀ ਗਈ ਹੈ।
ਜੇਲ੍ਹ ਮੰਤਰੀ ਨੇ ਇਹ ਵੀ ਮੰਨਿਆ ਕਿ ਦੂਜੇ ਕੈਦੀ ਰਾਮ ਰਹੀਮ ਦੀ ਸੁਰੱਖਿਆ ਤੋਂ ਪ੍ਰੇਸ਼ਾਨ ਹਨ ਤੇ ਉਨ੍ਹਾਂ ਨੇ ਲਿਖਤੀ ਰੂਪ 'ਚ ਸ਼ਿਕਾਇਤ ਵੀ ਦਿੱਤੀ ਹੈ। ਜੇਲ੍ਹ ਮੰਤਰੀ ਰਣਜੀਤ ਸਿੰਘ ਮੰਗਲਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕੈਦੀਆਂ ਨੂੰ ਜ਼ੀਰੋ ਬਜਟ ਖੇਤੀ ਲਈ ਪ੍ਰੇਰਿਤ ਕਰ ਰਹੇ ਸੀ। ਉਨ੍ਹਾਂ ਕਿਹਾ, "ਹੋਰ ਕੈਦੀ ਅੱਜ ਤੱਕ ਰਾਮ ਰਹੀਮ ਨੂੰ ਨਹੀਂ ਮਿਲ ਸਕੇ। ਅਸੀਂ ਕੇਂਦਰ ਸਰਕਾਰ ਤੇ ਗ੍ਰਹਿ ਮੰਤਰਾਲੇ ਦੀ ਸਲਾਹ ਲਏ ਬਿਨਾਂ ਰਾਮ ਰਹੀਮ ਬਾਰੇ ਕੋਈ ਜੋਖਮ ਭਰੀਆ ਫੈਸਲਾ ਨਹੀਂ ਲੈ ਸਕਦੇ।" ਉਨ੍ਹਾਂ ਅੱਗੇ ਕਿਹਾ ਕਿ ਜੇ ਜੇਲ੍ਹ 'ਚ ਬੰਦ ਕੈਦੀਆਂ ਤੋਂ ਮੋਬਾਈਲ ਮਿਲਦਾ ਹੈ ਤਾਂ ਜੇਲ੍ਹ ਸੁਪਰਡੈਂਟ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ। ਇੱਥੋਂ ਦੀਆਂ ਜੇਲ੍ਹਾਂ ਆਸਟ੍ਰੇਲੀਆ ਵਰਗੀਆਂ ਤਾਂ ਨਹੀਂ ਹੋਣਗੀਆਂ, ਪਰ ਇਸ ਤੋਂ ਘੱਟ ਵੀ ਨਹੀਂ ਰਹਿਣਗੀਆਂ।
ਰਾਮ ਰਹੀਮ ਨੂੰ ਜੇਲ੍ਹ 'ਚ ਵੱਖਰੀ ਸੁਰੱਖਿਆ ਕਿਉਂ? ਹਰਿਆਣਾ ਦੇ ਜੇਲ੍ਹ ਮੰਤਰੀ ਨੇ ਕੀਤਾ ਖੁਲਾਸਾ
ਏਬੀਪੀ ਸਾਂਝਾ
Updated at:
05 Feb 2020 11:59 AM (IST)
ਸਾਧਵੀ ਜਿਨਸੀ ਸ਼ੋਸ਼ਣ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿੱਚ ਵੱਖਰੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ, ਇਸ ਬਾਰੇ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ।
- - - - - - - - - Advertisement - - - - - - - - -