ਚੰਡੀਗੜ੍ਹ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਫ਼ਿਲਮੀ ਸ਼ਖ਼ਸੀਅਤਾਂ ਰਵੀਨਾ ਟੰਡਨ ਤੇ ਫਰਾਹ ਖ਼ਾਨ ਖ਼ਿਲਾਫ਼ ਕੇਸ ਦਰਜ ਹੋਣ ਤੋਂ ਮਹੀਨੇ ਤੋਂ ਵੀ ਘੱਟ ਸਮੇਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਇਹ ਮਾਮਲਾ ਉਠਾਉਂਦਿਆਂ ਜਸਟਿਸ ਅਸ਼ੋਕ ਕੁਮਾਰ ਵਰਮਾ ਨੇ ਦੋਵਾਂ ਅਦਾਕਾਰਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਸਖ਼ਤ ਕਦਮ ਚੁੱਕਣ ਦੇ ਵਿਰੁੱਧ ਨਿਰਦੇਸ਼ ਜਾਰੀ ਕੀਤੇ। ਦੋਵਾਂ ਅਦਾਕਾਰਾਂ ਨੇ ਕੇਸ ਰੱਦ ਕਰਨ ਦੀ ਮੰਗ ਕਰਦਿਆਂ ਅਦਾਲਤ 'ਚ ਅਪੀਲ ਦਾਇਰ ਕੀਤੀ ਸੀ। ਵਕੀਲ ਅਭਿਨਵ ਸੂਦ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ 'ਚ ਦੋਵਾਂ ਨੇ ਅੱਗੇ ਦੀ ਸਾਰੀ ਕਾਰਵਾਈ ਰੋਕਣ ਦੇ ਨਿਰਦੇਸ਼ ਮੰਗੇ ਸੀ।
ਦੱਸ ਦਈਏ ਕਿ 25 ਦਸੰਬਰ ਨੂੰ ਅਜਨਾਲਾ ਥਾਣੇ 'ਚ ਆਈਪੀਸੀ ਦੀ ਧਾਰਾ 295-ਏ ਤਹਿਤ ਸ਼ਿਕਾਇਤ ਦਰਜ ਕੀਤੀ ਗਈ ਸੀ। ਜਦਕਿ ਦੂਜੇ ਪਾਸੇ ਭਾਰਤੀ ਖਿਲਾਫ ਸ਼ਿਕਾਇਤ 'ਤੇ ਸੁਣਵਾਈ ਕੱਲ੍ਹ ਹੋਵੇਗੀ।
ਰਵੀਨਾ ਟੰਡਨ ਤੇ ਫਰਾਹ ਨੂੰ ਹਾਈਕੋਰਟ ਤੋਂ ਰਾਹਤ, ਪੰਜਾਬ ਸਰਕਾਰ ਨੂੰ ਨੋਟਿਸ
ਏਬੀਪੀ ਸਾਂਝਾ
Updated at:
23 Jan 2020 12:17 PM (IST)
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਫ਼ਿਲਮੀ ਸ਼ਖ਼ਸੀਅਤਾਂ ਰਵੀਨਾ ਟੰਡਨ ਤੇ ਫਰਾਹ ਖ਼ਾਨ ਖ਼ਿਲਾਫ਼ ਕੇਸ ਦਰਜ ਹੋਣ ਤੋਂ ਮਹੀਨੇ ਤੋਂ ਵੀ ਘੱਟ ਸਮੇਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
- - - - - - - - - Advertisement - - - - - - - - -