ਮਾਨਸਾ: ਸਿਹਤ ਵਿਭਾਗ ਦੀ ਲਾਪ੍ਰਵਾਹੀ ਕਾਰਨ ਸਰਦੂਲਗੜ੍ਹ ਖੇਤਰ ਵਿੱਚ ਡਰ ਦਾ ਮਾਹੌਲ ਹੈ। ਸਰਦੂਲਗੜ੍ਹ 'ਚ ਸਿਹਤ ਵਿਭਾਗ ਦਾ ਇੱਕ ਕਰਮਚਾਰੀ ਦੋ ਦਿਨ ਪਹਿਲਾਂ ਕੋਰੋਨਾ ਪੌਜ਼ੇਟਿਵ ਪਾਇਆ ਗਿਆ ਪਰ ਉਹ ਦੋ ਦਿਨਾਂ ਤੋਂ ਬਾਜ਼ਾਰ ਵਿੱਚ ਘੁੰਮ ਰਿਹਾ ਹੈ। ਇਸ ਕਾਰਨ ਬਾਜ਼ਾਰ ਵਿੱਚ ਸਾਰੇ ਲੋਕਾਂ 'ਚ ਕੋਰੋਨਾ ਫੈਲਣ ਦਾ ਖਤਰਾ ਬਣਿਆ ਹੋਇਆ ਹੈ।

ਉਸ ਨਾਲ ਜਿਹੜੀ ਟੀਮ ਕੰਮ ਕਰ ਰਹੀ ਹੈ, ਉਸ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਟੈਸਟ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਉਹ ਅਜੇ ਵੀ ਕੰਮ ਕਰ ਰਹੇ ਹਨ।

ਰਜਬਾਹੇ 'ਚ ਪਏ 30 ਫੁੱਟ ਪਾੜ ਨੇ ਕਿਸਾਨਾਂ ਦੀ 300 ਏਕੜ ਫਸਲ ਕੀਤੀ ਬਰਬਾਦ

ਦੂਜੇ ਪਾਸੇ ਸਰਦੂਲਗੜ੍ਹ ਦੇ ਐਸਐਮਓ ਦਾ ਕਹਿਣਾ ਹੈ ਕਿ ਕੋਰੋਨਾ ਪੌਜ਼ੇਟਿਵ ਪਾਏ ਗਏ ਕਰਮਚਾਰੀ ਨੂੰ ਉਸ ਦੇ ਸਰਕਾਰੀ ਕੁਆਰਟਰ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ ਪਰ ਹੁਣ ਉਸ ਨੂੰ ਉਸ ਦੇ ਪਿੰਡ ਗੁਰਦਾਸਪੁਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਬਾਜ਼ਾਰ ਨਹੀਂ ਗਿਆ।