ਪੜਚੋਲ ਕਰੋ

ਪੰਜਾਬ ਦੇ 9.5 ਲੱਖ ਕਿਸਾਨ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ, 24 ਜੁਲਾਈ ਤੱਕ ਮੰਗੀਆਂ ਅਰਜ਼ੀਆਂ

ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਲਈ ਮੰਡੀ ਬੋਰਡ ਨੇ ਕਿਸਾਨਾਂ ਕੋਲੋਂ 24 ਜੁਲਾਈ ਤੱਕ ਅਰਜ਼ੀਆਂ ਮੰਗੀਆਂ ਹਨ। ਦੱਸ ਦਈਏ ਇਸ ‘ਚ ਗੰਨਾ ਕਾਸ਼ਤਕਾਰਾਂ ਨੂੰ ਵੀ ਲਾਭ ਮਿਲੇਗਾ।

ਚੰਡੀਗੜ੍ਹ: ਪੰਜਾਬ (Punjab) ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ 9.50 ਲੱਖ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' (Ayushman Bharat Sarbat Sehat Bima Yojana) ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਦਕਿ ਬੀਤੇ ਸਾਲ ਪੰਜ ਲੱਖ ਕਿਸਾਨਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਸੀ। ਸੂਬਾ ਸਰਕਾਰ ਵੱਲੋਂ ਇਹ ਸਕੀਮ 20 ਅਗਸਤ, 2019 ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ‘ਤੇ ਸ਼ੁਰੂ ਕੀਤੀ ਗਈ ਸੀ ਤੇ ਸਾਲ 2019-20 ਦੌਰਾਨ 45 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਜੋ ਖਾਸ ਕਰਕੇ ਕੋਵਿਡ ਦੇ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ। ਸੂਬਾ ਸਰਕਾਰ ਨੇ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸੂਚੀਬੱਧ ਕੀਤੇ ਹਸਪਤਾਲਾਂ ਵਿੱਚ ਕੋਵਿਡ-19 ਦੇ ਇਲਾਜ ਲਈ ਦਰਾਂ ਵੀ ਤੈਅ ਕੀਤੀਆਂ ਗਈਆਂ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਦੇ ਪਹਿਲੇ ਸਾਲ ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸੀ ਜਿਨ੍ਹਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ 'ਜੇ' ਫਾਰਮਾਂ ਦੇ ਆਧਾਰ 'ਤੇ ਯੋਗ ਪਾਇਆ ਗਿਆ ਸੀ। ਸਾਲ 2020-21 ਦੌਰਾਨ 8.70 ਲੱਖ 'ਜੇ' ਫਾਰਮ ਹੋਲਡਰ ਕਿਸਾਨਾਂ ਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਦੱਸ ਦਈਏ ਕਿ ਮੰਡੀ ਬੋਰਡ ਵੱਲੋਂ ਇਕ ਜਨਵਰੀ 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ 'ਜੇ' ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ। ਇਸੇ ਤਰ੍ਹਾਂ ਇੱਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਨੂੰ ਸਕੀਮ ਵਿੱਚ ਸ਼ਾਮਲ ਕਰਨ ਨਾਲ ਸਾਰੇ 9.50 ਲੱਖ ਕਿਸਾਨ ਤੇ ਉਨ੍ਹਾਂ ਦੇ ਪਰਿਵਾਰ 20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ। ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੇ ਦੱਸਿਆ ਕਿ ਮੰਡੀ ਬੋਰਡ ਨੇ ਯੋਗ ਕਿਸਾਨਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਇਸ ਦਾ ਲਾਭ  ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in  ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ
Green Chilli Pickle: ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ, ਬਹੁਤ ਆਸਾਨ ਹੈ ਰੈਸਿਪੀ
Embed widget