Farmer Protest: ਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ SC ਨੇ ਵਰਤੀ ਸਖ਼ਤੀ, ਪੰਜਾਬ ਤੇ ਹਰਿਆਣਾ ਪੁਲਿਸ ਨੂੰ ਦਿੱਤਾ 1 ਹਫ਼ਤੇ ਦਾ ਸਮਾਂ, ਕਿਹਾ-ਹਾਈਵੇਅ ਪਾਰਕਿੰਗ ਲਈ ਨਹੀਂ
ਅਦਾਲਤ ਨੇ ਪਟਿਆਲਾ ਤੇ ਅੰਬਾਲਾ ਦੇ ਪੁਲਿਸ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਮੀਟਿੰਗ ਕਰਨ ਲਈ ਕਿਹਾ ਹੈ ਕਿ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ 'ਤੇ ਕਿਵੇਂ ਖੋਲ੍ਹਿਆ ਜਾ ਸਕਦਾ ਹੈ ? ਪੁਲਿਸ ਅਧਿਕਾਰੀਆਂ ਨੇ ਇਹ ਫੈਸਲਾ ਕਰਨਾ ਹੈ ਕਿ ਐਂਬੂਲੈਂਸਾਂ, ਜ਼ਰੂਰੀ ਸੇਵਾਵਾਂ, ਵਿਦਿਆਰਥਣੀਆਂ ਅਤੇ ਰੋਜ਼ਾਨਾ ਯਾਤਰੀਆਂ ਲਈ ਹਾਈਵੇਅ ਕਿਵੇਂ ਖੋਲ੍ਹਣਾ ਹੈ।
Farmer Protest: ਸੁਪਰੀਮ ਕੋਰਟ ਨੇ ਕਰੀਬ 6 ਮਹੀਨਿਆਂ ਤੋਂ ਬੰਦ ਪਈ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਹੁਕਮ ਦਿੱਤਾ ਹੈ।
ਇਸ ਦੇ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਅੰਬਾਲਾ ਦੇ ਐਸਪੀ ਨੂੰ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ 22 ਅਗਸਤ ਨੂੰ ਹੋਵੇਗੀ। ਹਾਲਾਂਕਿ ਅਦਾਲਤ ਨੇ ਕਿਹਾ ਕਿ ਜੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵਿਚਾਲੇ ਸਮਝੌਤਾ ਹੋ ਜਾਂਦਾ ਹੈ ਤਾਂ ਸੁਣਵਾਈ ਦੀ ਤਰੀਕ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਕਿਹਾ ਸੀ। ਇਸ ਦੇ ਖ਼ਿਲਾਫ਼ ਹਰਿਆਣਾ ਸਰਕਾਰ ਸੁਪਰੀਮ ਕੋਰਟ ਗਈ ਸੀ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਨਿਰਪੱਖ ਕਮੇਟੀ ਦੇ ਮੈਂਬਰਾਂ ਦੇ ਨਾਂਅ ਦਿੱਤੇ ਹਨ। ਇਸ ਕਮੇਟੀ ਦੇ ਮੈਂਬਰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚੋਲੇ ਵਜੋਂ ਕੰਮ ਕਰਨਗੇ।
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇ ਅਸੀਂ ਤੁਹਾਨੂੰ ਦੋਵਾਂ ਨੂੰ ਨਾਂਅ ਦੇਣ ਲਈ ਮਨਾਉਣ 'ਚ ਸਫਲ ਰਹੇ ਹਾਂ, ਹੁਣ ਜਦੋਂ ਹਾਲਾਤ ਇਹੋ ਜਿਹੇ ਹਨ ਤਾਂ ਤੁਸੀਂ ਕਿਸਾਨਾਂ ਨੂੰ ਕਿਉਂ ਨਹੀਂ ਮਨਾ ਲੈਂਦੇ? ਕਿਉਂਕਿ ਹਾਈਵੇਅ ਪਾਰਕਿੰਗ ਲਈ ਕੋਈ ਥਾਂ ਨਹੀਂ ਹੈ।
ਇਹ ਵੀ ਪੜ੍ਹੋ-GST ਦਾ ਇੱਕ ਹੋਰ ਟੀਕਾ ਲਾਉਣ ਜਾ ਰਹੀ ਸਰਕਾਰ ! ਮਨਮਰਜ਼ੀ ਦਾ ਨੰਬਰ ਲੈਣ ਲਈ ਵੀ ਲਿਆ ਜਾਵੇਗਾ ਟੈਕਸ, ਜਾਣੋ ਸਰਕਾਰ ਦੀ ਯੋਜਨਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।