ਤਰਨ ਤਾਰਨ: ਤਰਨ ਤਾਰਨ ਦੇ ਪਿੰਡ ਕਿੜੀਆਂ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿਥੇ ਪਿਉ ਨੇ ਆਪਣੇ ਹੀ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਿਉ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਪੁੱਤਰ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਕਬਜਾ 'ਚ ਲੈ ਕੇ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪਿੰਡ ਕਿੜੀਆਂ ਦੇ ਰਹਿਣ ਵਾਲੇ ਸੁਬੇਗ ਸਿੰਘ ਦੀ ਆਪਣੇ ਪੁੱਤਰ ਰਾਜਦੀਪ ਸਿੰਘ ਨਾਲ ਤਕਰਾਰ ਹੋ ਗਈ।
ਇਸ ਦੌਰਾਨ ਸੁਬੇਗ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਚਲਾਈ। 30 ਸਾਲਾ ਰਾਜਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਆਰੋਪੀ ਨੂੰ ਜਲਦ ਤੋਂ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।