ਚੰਡੀਗੜ੍ਹ: ਇੱਕ ਪਾਸੇ ਕੋਰੋਨਾਵਾਇਰਸ (Coronavirus) ਨੇ ਦੇਸ਼ ਵਿੱਚ ਤਬਾਹੀ ਮਚਾਈ ਹੋਈ ਹੈ। ਦੂਜੇ ਪਾਸੇ ਗਰਮੀ ਵੀ ਸ਼ੁਰੂ ਹੋ ਗਈ ਹੈ। ਉੱਤਰੀ ਭਾਰਤ (North India) ਦੇ ਲੋਕਾਂ ਨੂੰ ਭਿਆਨਕ ਗਰਮੀ (Extreme temperature) ਕਾਰਨ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਆਲਮ ਇਹ ਹੈ ਕਿ ਉੱਤਰੀ-ਭਾਰਤ ਦੇ ਬਹੁਤ ਸਾਰੇ ਖੇਤਰਾਂ ਵਿੱਚ ਪਾਰਾ 45 ਤੋਂ ਪਾਰ ਹੋ ਗਿਆ ਹੈ। ਇਹ ਅਨੁਮਾਨ ਲਾਇਆ ਗਿਆ ਹੈ ਕਿ ਪਾਰਾ 47 ਡਿਗਰੀ ਤੋਂ 50 ਡਿਗਰੀ ਤੱਕ ਪਹੁੰਚ ਸਕਦਾ ਹੈ। ਹਾਲਾਂਕਿ, ਹਫ਼ਤੇ ਦੇ ਅੰਤ ਤੱਕ ਗਰਮੀ (Summers) ਤੋਂ ਰਾਹਤ ਮਿਲ ਸਕਦੀ ਹੈ।

ਖੇਤਰੀ ਵਿਸ਼ੇਸ਼ ਮੈਟ੍ਰੋਲੋਜੀਕਲ ਸੈਂਟਰ ਦੇ ਮੁਖੀ ਰਾਜਿੰਦਰ ਕੁਮਾਰ ਗੰਨਾਮਨੀ ਨੇ ਦੱਸਿਆ ਕਿ ਭਾਰਤ ਵਿੱਚ ਪਿਛਲੇ 2 ਦਿਨਾਂ ਦੌਰਾਨ ਇਸ ਸਾਲ ਦਾ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੀਟਵੇਵ 28 ਮਈ ਤੋਂ ਘੱਟਣੀ ਸ਼ੁਰੂ ਹੋ ਜਾਵੇਗੀ, ਕਿਉਂਕਿ ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। 29 ਮਈ ਤੋਂ ਮੀਂਹ ਪੈਣਾ ਸ਼ੁਰੂ ਹੋ ਜਾਵੇਗਾ ਤੇ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਆ ਜਾਵੇਗਾ। ਦੱਖਣ-ਪੱਛਮੀ ਮਾਨਸੂਨ ਦੇ ਕੇਰਲਾ ਦੇ ਤੱਟ ‘ਤੇ 1 ਜੂਨ ਤੋਂ 5 ਜੂਨ ਤੱਕ ਪਹੁੰਚਣ ਦੀ ਉਮੀਦ ਹੈ ਤੇ 15 ਜੂਨ ਤੋਂ 20 ਜੂਨ ਦੇ ਦਰਮਿਆਨ ਮੁੰਬਈ ਪਹੁੰਚਣ ਦੀ ਉਮੀਦ ਹੈ।



ਉਨ੍ਹਾਂ ਨੇ ਦੱਸਿਆ ਕਿ ਦੋ ਦਿਨਾਂ ਤੋਂ ਦਿੱਲੀ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ। ਤਾਪਮਾਨ ਦਿੱਲੀ ਦੇ ਸਾਰੇ ਹਿੱਸਿਆਂ ਵਿਚ 45–46 ਡਿਗਰੀ ਹੈ। ਭਾਰਤ, ਰਾਜਸਥਾਨ, ਚੁਰੂ ਤੇ ਪਿਲਾਨੀ ਵਿਚ ਦੇਸ਼ ਦਾ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਆਪਣੇ ਬੁਲੇਟਿਨ ਵਿੱਚ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ ਅਤੇ ਤੇਲੰਗਾਨਾ ਦੇ ਕੁਝ ਇਲਾਕਿਆਂ ਵਿੱਚ ਅਤਿ ਗਰਮ ਹਵਾਵਾਂ ਚੱਲਣਗੀਆਂ।

5 ਰਾਜਾਂ ਵਿਚ ਰੈੱਡ ਅਲਰਟ:

ਉੱਤਰ-ਭਾਰਤ ਦੇ ਮੌਸਮ ਵਿਭਾਗ ਨੇ ਪੰਜ ਸੂਬਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਜਿਨ੍ਹਾਂ ਸੂਬਿਆਂ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਉਨ੍ਹਾਂ ਵਿੱਚ ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਦਿੱਲੀ ਸ਼ਾਮਲ ਹਨ। ਅਗਲੇ ਦੋ ਦਿਨਾਂ ਤੱਕ ਇਨ੍ਹਾਂ ਸੂਬਿਆਂ ਦੀ ਸਥਿਤੀ ਬੇਹੱਦ ਖਰਾਬ ਰਹੇਗੀ ਅਤੇ ਗਰਮੀ ਲੋਕਾਂ ਨੂੰ ਝੁਲਸਾ ਦੇਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਪੰਜਾਂ ਸੂਬਿਆਂ ਵਿੱਚ ਪਾਰਾ ਅਗਲੇ ਦੋ ਦਿਨਾਂ ਵਿੱਚ 47 ਡਿਗਰੀ ਤੱਕ ਪਹੁੰਚ ਸਕਦਾ ਹੈ। ਹਾਲਾਂਕਿ ਸ਼ੁੱਕਰਵਾਰ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904